ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦਾ 10ਵੀਂ ਜਮਾਤ ਦਾ ਨਤੀਜਾ ਰਿਹਾ 100 ਫ਼ੀਸਦ
ਗੁਰਵਿੰਦਰ ਸਿੰਘ ਚਹਿਲ, ਹੀਰੋਂ ਖ਼ੁਰਦ : ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਸਕੂਲ ਦੀ ਵਿਦਿਆਰਥਣ ਮੁਸਕਾਨ ਗੌੜ 94 ਫ਼ੀਸਦ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਤਨਵੀਰ ਕੌਰ ਨੇ ਦੂਜਾ ਅਤੇ ਗੁਰਕੀਰਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅਧਿਆਪਕ ਸੁਖਚੈਨ ਬਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੇ 4 ਵਿਦਿਆਰਥੀਆਂ ਨੇ 90 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ। ਸਕੂਲ ਦੇ 27 ਵਿਦਿਆਰਥੀਆਂ ਨੇ 80 ਫ਼ੀਸਦ ਤੋਂ ਵੱਧ ਅੰਕ ਹਾਸਿਲ ਕੀਤੇ। ਉਹਨਾਂ ਦੱਸਿਆ ਕਿ ਸਾਰੇ ਵਿਦਿਆਰਥੀ 60 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ।ਸਕੂਲ ਇੰਚਾਰਜ ਹਰਮੀਤ ਕੌਰ,ਕਰਮਜੀਤ ਕੌਰ,ਨੀਤੂ ਰਾਣੀ,ਸਿਮਰਨ, ਸੁਖਚੈਨ ਸਿੰਘ,ਨਿਤਿਨ ਕੁਮਾਰ,ਸੇਵਾ ਸਿੰਘ ਸੇਖੋਂ,ਦਮਨਜੀਤ ਸਿੰਘ,ਮਨਪ੍ਰੀਤ ਸਿੰਘ,ਨੀਤੂ ਚੌਹਾਨ,ਉਪਾਸਨਾ ਗਰਗ ਅਤੇ ਅੰਮ੍ਰਿਤ ਸਿੰਘ ਨੇ ਵਿਦਿਆਰਥੀ ਅਤੇ ਮਾਪਿਆਂ ਨੂੰ ਵਧਾਈ ਦਿੱਤੀ।
