Friday, April 19, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਹਾਈ ਸਕੂਲ ਦੋਦੜਾ ਦਾ 10ਵੀਂ ਜਮਾਤ ਦਾ ਸਲਾਨਾ ਨਤੀਜ਼ਾ ਰਿਹਾ ਸ਼ਾਨਦਾਰ


ਸਰਕਾਰੀ ਹਾਈ ਸਕੂਲ ਦੋਦੜਾ ਦਾ 10ਵੀਂ ਜਮਾਤ ਦਾ ਸਲਾਨਾ ਨਤੀਜ਼ਾ ਰਿਹਾ ਸ਼ਾਨਦਾਰ


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਸ਼੍ਰੇਣੀ 2023-24 ਦੇ ਨਤੀਜ਼ੇ ਵਿੱਚ ਸਰਕਾਰੀ ਹਾਈ ਸਕੂਲ ਦੋਦੜਾ ਦਾ ਨਤੀਜ਼ਾ ਸੌ ਫੀਸਦੀ ਅਤੇ ਸ਼ਾਨਦਾਰ ਰਿਹਾ। ਸਕੂਲ ਦੇ ਹੈਡ ਮਾਸਟਰ ਗੁਰਦਾਸ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਨਵਪ੍ਰੀਤ ਕੌਰ ਪੁੱਤਰੀ ਮਨਜਿੰਦਰ ਸਿੰਘ ਨੇ 606/650 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ,ਅਰਸ਼ਪ੍ਰੀਤ ਕੌਰ ਪੁੱਤਰੀ ਅਜੈਬ ਸਿੰਘ ਨੇ 595/650 ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਮਨਜੋਤ ਕੌਰ ਪੁੱਤਰੀ ਹਰਵਿੰਦਰ ਸਿੰਘ 582/650 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।ਸਕੂਲ ਹੈੱਡਮਾਸਟਰ ਸੇਖੋਂ ਨੇ ਦੱਸਿਆ ਕਿ ਦਸਵੀਂ ਜਮਾਤ ਦੇ 46 ਵਿਦਿਆਰਥੀਆਂ 'ਚੋਂ 45 ਵਿਦਿਆਰਥੀਆਂ ਨੇ ਫਸਟ ਡਵੀਜ਼ਨ ਅਤੇ 15 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ ਹਨ।ਸਕੂਲ ਦੇ ਇਸ ਸ਼ਾਨਦਾਰ ਨਤੀਜ਼ੇ ਲਈ ਸਮੂਹ ਸਟਾਫ ਤੇ ਸਕੂਲ ਮੈਨੇਜਮੈਂਟ ਕਮੇਟੀ ਨੇ ਸਾਰੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।