ਅੰਡਰ-19 ਦੇ ਕ੍ਰਿਕਟ ਖਿਡਾਰੀਆਂ ਲਈ ਟਰਾਇਲ ਮਾਨਸਾ ਵਿਖੇ 19 ਨੂੰ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮਾਨਸਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵੱਲੋਂ ਕਰਵਾਏ ਜਾ ਰਹੇ ਅੰਡਰ-19 ਲੜਕੇ ਅੰਤਰ ਜ਼ਿਲ੍ਹਾ ਟੁਰਨਾਮੈਂਟ ਲਈ ਮਾਨਸਾ ਜ਼ਿਲ੍ਹੇ ਦੇ ਖਿਡਾਰੀਆਂ ਦੀ ਚੋਣ 19 ਅਪ੍ਰੈਲ ਨੂੰ ਦੁਪਹਿਰ 3 ਵਜੇ ਖਾਲਸਾ ਸਕੂਲ ਕ੍ਰਿਕਟ ਗਰਾਊਂਡ ਨੇੜੇ ਰੇਲਵੇ ਸਟੇਸ਼ਨ ਮਾਨਸਾ ਵਿਖੇ ਹੋਣਗੇ।ਇਸ ਟਰਾਇਲ ਵਿੱਚ ਖਿਡਾਰੀ ਆਪਣੀ ਉਮਰ ਦੇ ਸਬੂਤ ਵਜੋਂ ਜਨਮ ਸਰਟੀਫਿਕੇਟ, ਆਧਾਰ ਕਾਰਡ ਅਤੇ ਪੜ੍ਹਾਈ ਦੇ ਸਰਟੀਫਿਕੇਟ ਲੈ ਕੇ ਪਹੁੰਚਣ। ਟਰਾਇਲ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਚੋਣ ਕੋਚਿੰਗ ਕੈਂਪ ਲਈ ਕੀਤੀ ਜਾਵੇਗੀ ਅਤੇ ਕੈਂਪ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦੀ ਚੋਣ ਜ਼ਿਲ੍ਹੇ ਦੀ ਟੀਮ ਲਈ ਕੀਤੀ ਜਾਵੇਗੀ।ਜਿਹੜੀ ਟੀਮ ਅੰਤਰ ਜ਼ਿਲ੍ਹਾ ਟੂਰਨਾਮੈਂਟ ਵਿੱਚ ਭਾਗ ਲਵੇਗੀ।
