ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖ਼ੇ ਜੇਤੂ ਖਿਡਾਰੀਆਂ ਵੰਡੇ ਨੂੰ ਸਰਟੀਫਿਕੇਟ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਲੰਘੇ ਸੈਸ਼ਨ ਦੌਰਾਨ 67ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ।ਜਾਣਕਾਰੀ ਦਿੰਦਿਆਂ ਡੀਪੀਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਅਕੈਡਮੀ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈਂਦਿਆਂ ਐਥਲੈਟਿਕਸ,ਫੁੱਟਬਾਲ, ਹੈਂਡਬਾਲ,ਬਾਸਕਿਟਬਾਲ,ਬੈਡਮਿੰਟਨ,ਸ਼ੂ ਟਿੰਗ,ਯੋਗਾ,ਸ਼ਤਰੰਜ, ਕਬੱਡੀ ਨੈਸ਼ਨਲ ਸਟਾਈਲ ਆਦਿ ਖੇਡਾਂ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ ਜ਼ੋਨ,ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਛਾਪ ਛੱਡੀ ਹੈ।ਉਹਨਾਂ ਦੱਸਿਆ ਕਿ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਵੰਡੇ ਗਏ।ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਉਹਨਾਂ ਨੂੰ ਭਵਿੱਖ ਵਿੱਚ ਖੇਡਾਂ ਅਤੇ ਵਿੱਦਿਅਕ ਪੱਧਰ 'ਤੇ ਪ੍ਰਾਪਤੀਆਂ ਕਰਨ ਦਾ ਆਸ਼ੀਰਵਾਦ ਦਿੱਤਾ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਤਨ-ਮਨ ਦੀ ਤੰਦਰੁਸਤੀ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬਹੁਤ ਜਰੂਰੀ ਹਨ।ਇਸ ਮੌਕੇ ਅਕੈਡਮੀ ਦਾ ਸਮੁੱਚਾ ਸਟਾਫ ਤੇ ਵਿਦਿਆਰਥੀ ਮੌਜੂਦ ਸਨ।
