ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਪੀਅਨਸ਼ਿਪ ਕਰਵਾਈ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਜ਼ਿਲ੍ਹਾ ਪੱਧਰੀ ਚੌਥੀ ਕਿਕ ਬਾਕਸਿੰਗ ਚੈਪੀਅਨਸ਼ਿਪ ਬਾਬਾ ਫ਼ਰੀਦ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਭਾ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਬਲਾਕ ਬੁਢਲਾਡਾ, ਬਰੇਟਾ, ਸਰਦੂਲਗੜ੍ਹ, ਭੀਖੀ,ਮਾਨਸਾ ਦੇ ਲਗਭਗ 140 ਵਿਦਿਆਰਥੀਆਂ ਨੇ ਭਾਗ ਲਿਆ।ਇਸ ਚੈਂਪੀਅਨਸ਼ਿਪ ਦੇ ਮੁੱਖ ਮਹਿਮਾਨ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਨਵਜੋਤ ਧਾਲੀਵਾਲ ਤੇ ਮੈਡਮ ਵੀਰਪਾਲ ਕੌਰ ਚੇਅਰਮੈਨ ਮੈਡੀਕਲ ਕਾਲਜ਼ ਝੁਨੀਰ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਐਸੋਸੀਏਸਨ ਦੇ ਫਾਉਂਡਰ ਜਗਤਾਰ ਸਿੰਘ ਤੇ ਚੇਅਰਮੈਨ ਮਨਪ੍ਰੀਤ ਸਿੰਘ,ਪ੍ਰਧਾਨ ਡਾ. ਮਨਿੰਦਰਜੀਤ ਸਿੰਘ, ਵਾਈਸ ਪ੍ਰਧਾਨ ਡਾ. ਗੁਰਪ੍ਰੀਤ ਸਿੰਘ, ਡਾ. ਮਨਪ੍ਰੀਤ ਸਿੰਘ, ਜਨਰਲ ਸਕੱਤਰ ਸੋਮ ਨਾਥ, ਵਾਈਸ ਸਕੱਤਰ ਤੇਜਿੰਦਰਪਾਲ, ਅਮਰ ਸਿੰਘ,ਤਕਨੀਕੀ ਡਾਇਰੈਕਟਰ ਅਮਨਦੀਪ ਸਿੰਘ ਤੋਂ ਇਲਾਵਾ ਰਵੀ, ਕਮਲ,ਜਗਦੀਪ ਸਿੰਘ, ਮਾਲਵਿੰਦਰ ਸਿੰਘ,ਜਸਵਿੰਦਰ ਸਿੰਘ ਆਦਿ ਮੈਂਬਰ ਹਾਜ਼ਰ ਸਨ। ਪ੍ਰਬੰਧਕਾਂ ਨੇ ਆਏ ਖਿਡਾਰੀਆ ਤੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ।
