ਐਡਵੋਕੇਟ ਝੂੰਦਾਂ ਨੂੰ ਉਮੀਦਵਾਰ ਬਣਾਉਣ 'ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕੀਤਾ ਧੰਨਵਾਦ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਵੱਲੋਂ ਪਹਿਲਾਂ ਤੋਂ ਹੀ ਲੋਕ ਸਭਾ ਹਲਕਾ ਇੰਚਾਰਜ ਲਗਾਏ ਗਏ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਬਣਾਇਆ ਹੈ। ਪਾਰਟੀ ਪ੍ਰਧਾਨ ਦੇ ਇਸ ਫੈਸਲੇ ਤੋਂ ਬਹੁਤ ਸਾਰੇ ਅਕਾਲੀ ਆਗੂ ਖੁਸ਼ ਨਜ਼ਰ ਆਏ।ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਸੀਨੀਅਰ ਅਕਾਲੀ ਆਗੂ ਖੁਸ਼ਪਾਲ ਸਿੰਘ ਬੀਰ ਕਲਾਂ,ਵਿਧਾਨ ਸਭਾ ਹਲਕਾ ਸੰਗਰੂਰ ਦੇ ਸੇਵਾਦਾਰ ਵਿਨਰਜੀਤ ਸਿੰਘ ਗੋਲਡੀ,ਹਲਕਾ ਸੁਨਾਮ ਊਧਮ ਸਿੰਘ ਵਾਲਾ ਦੇ ਸੇਵਾਦਾਰ ਰਾਜਿੰਦਰ ਦੀਪਾ, ਹਲਕਾ ਦਿੜਬਾ ਦੇ ਸੇਵਾਦਾਰ ਗੁਲਜ਼ਾਰ ਸਿੰਘ ਮੂਨਕ, ਬਿੱਕਰ ਸਿੰਘ ਪਾਟਿਆਂਵਾਲੀ, ਗੁਰਲਾਲ ਸਿੰਘ ਫ਼ਤਿਹਗੜ੍ਹ,ਸਾਬਕਾ ਚੇਅਰਮੈਨ ਤਰਸੇਮ ਸਿੰਘ ਤੋਲਾਵਾਲ,ਨੰਬਰਦਾਰ ਨਛੱਤਰ ਸਿੰਘ ਤੋਲਾਵਾਲ ਦਰਸ਼ਨ ਸਿੰਘ ਲਾਡੀ,ਨਿੱਕਾ ਸਿੰਘ ਪ੍ਰਧਾਨ,ਦਰਸ਼ਨ ਸਿੰਘ ਸਰਕਲ ਪ੍ਰਧਾਨ,ਜਥੇਦਾਰ ਦਲਬਾਰਾ ਸਿੰਘ,ਮੈਨੇਜਰ ਜਰਨੈਲ ਸਿੰਘ,ਸਤਨਾਮ ਸਿੰਘ ਸਰਕਲ ਪ੍ਰਧਾਨ,ਚਮਕੌਰ ਸਿੰਘ ਸ਼ਾਹਪੁਰ ਕਲਾਂ,ਨਿੱਕਾ ਸਿੰਘ ਬੀਰ ਕਲਾਂ ਕਲੱਬ ਪ੍ਰਧਾਨ,ਜਸਵੰਤ ਸਿੰਘ ਬੀਰ ਕਲਾਂ,ਲੀਲਾ ਸਿੰਘ ਤੇ ਜਗਰੂਪ ਸਿੰਘ ਸਾਬਕਾ ਸਰਪੰਚ ਤੋਲਾਵਾਲ,ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੂੰ ਵਧਾਈ ਦਿੱਤੀ। ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਉਹ ਐਡਵੋਕੇਟ ਝੂੰਦਾਂ ਨੂੰ ਜਿਤਾਉਣ ਲਈ ਆਪਣੀ ਪੂਰੀ ਵਾਹ ਲਾ ਦੇਣਗੇ।
