ਆਕਸਫੋਰਡ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਆਈ.ਸੀ.ਐਸ.ਈ. ਬੋਰਡ ਵੱਲੋਂ ਮਾਨਤਾ ਪ੍ਰਾਪਤ ਆਕਸਫੋਰਡ ਪਬਲਿਕ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ,ਜਿਸ ਦੀ ਸ਼ੁਰੂਆਤ 'ਚ ਸਕੂਲ ਦੇ ਕਿੰਡਰਗਾਰਟਨ ਦੇ ਨੰਨੇ -ਮੁੰਨੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਪੂਰਵਕ ਹਿੱਸਾ ਲਿਆ। ਇਸ ਦਿਨ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਕਿੰਡਰਗਾਰਟਨ ਦੇ ਵਿਦਿਆਰਥੀਆਂ ਵੱਲੋਂ ਸਕਿੱਟ ਅਤੇ ਫੈਂਸੀ ਡਰੈਸ ਮੁਕਾਬਲੇ ਵਿੱਚ ਭਾਗ ਲਿਆ ਗਿਆ।ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਧਰਤੀ ਦਿਵਸ ਦੇ ਮਹੱਤਵ ਨੂੰ ਦਰਸਾਉਂਦਿਆਂ ਸਕਿੱਟ,ਡਾਂਸ,ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਜਿਸ ਦੌਰਾਨ ਵਿਦਿਆਰਥੀਆਂ ਨੇ ਧਰਤੀ ਦਿਵਸ ਸੰਬੰਧੀ ਭਾਸ਼ਣ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵੀ ਹਿੱਸਾ ਲਿਆ।ਇਸ ਦੌਰਾਨ ਵਿਦਿਆਰਥੀਆਂ ਦੁਆਰਾ 'ਧਰਤੀ ਬਚਾਓ' ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਪ੍ਰਣ ਲਿਆ।ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਵੱਲੋਂ ਵਿਦਿਆਰਥੀਆਂ ਨੂੰ ਧਰਤੀ ਦਿਵਸ ਦੀ ਮਹੱਤਤਾ ਨੂੰ ਦਰਸਾਉਂਦਿਆਂ ਆਪਣੇ ਵਿਚਾਰ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ। ਸਕੂਲ ਦੇ ਚੇਅਰਮੈਨ ਚਮਕੌਰ ਸਿੰਘ ਅਤੇ ਐਮ.ਡੀ. ਗੁਰਧਿਆਨ ਸਿੰਘ ਚਹਿਲ ਵੱਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
