ਹਰਸਿਮਰਤ ਕੌਰ ਬਾਦਲ ਹੋਣਗੇ ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਲੋਕ ਸਭਾ ਚੋਣਾਂ ਲਈ 6 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਹਰਸਿਮਰਤ ਕੌਰ ਬਾਦਲ ਇੱਕ ਵਾਰ ਫਿਰ ਬਠਿੰਡਾ ਤੋਂ ਚੋਣ ਲੜਨਗੇ।ਮਰਹੂਮ ਮੈਂਬਰ ਪਾਰਲੀਮੈਂਟ ਜੋਰਾ ਸਿੰਘ ਮਾਨ ਦੇ ਸਪੁੱਤਰ ਨਰਦੇਵ ਸਿੰਘ ਬੌਬੀ ਮਾਨ ਹਲਕਾ ਫਿਰੋਜ਼ਪੁਰ ਤੋਂ ਚੋਣ ਲੜਨਗੇ ।ਇਸ ਹਲਕੇ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਖੁਦ ਮੈਂਬਰ ਪਾਰਲੀਮੈਂਟ ਹਨ।ਜਲੰਧਰ ਤੋਂ ਸਾਬਕਾ ਕਾਂਗਰਸੀ ਆਗੂ ਮਹਿੰਦਰ ਸਿੰਘ ਕੇ.ਪੀ.,ਹਲਕਾ ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ,ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਹਰਦੀਪ ਸਿੰਘ ਬੁਟਰੇਲਾ ਚੋਣ ਮੈਦਾਨ ਵਿੱਚ ਉਤਾਰੇ ਗਏ ਹਨ।
