Friday, April 12, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਰਟੋਲਾਂ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ


ਅਕਾਲ ਅਕੈਡਮੀ ਰਟੋਲਾਂ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ  : ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਰਟੋਲਾਂ ਵਿਖੇ ਹਰ ਸਾਲ ਦੀ ਤਰਾਂ ਖਾਲਸਾ ਸਾਜਨਾ ਦਿਵਸ ਮੌਕੇ ਸਹਿਜ ਪਾਠ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ।ਵਿਦਿਆਰਥੀਆਂ ਨੇ ਖਾਲਸਾ ਸਾਜਨਾ ਦਿਵਸ ਸਬੰਧੀ ਸ਼ਬਦ ਕੀਰਤਨ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ।ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੰਦੀਆਂ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਵਲੋਂ ਦਰਸ਼ਏ ਮਾਰਗ 'ਤੇ ਚਲਦਿਆਂ ਗੁਰੂ ਕੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਦੇ ਲੜ ਲੱਗਣਾ ਚਾਹੀਂਦਾ ਹੈ।ਇਸ ਮੌਕੇ ਸਮੂਹ ਸਟਾਫ ਹਾਜ਼ਰ ਸੀ।