ਪੰਜਵੀਂਂ ਦੇ ਨਤੀਜਿਆਂ ’ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਸ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ’ਚੋਂ ਪੰਜਵੀ ਜਮਾਤ ਦੇ ਨਤੀਜਿਆਂ ਵਿੱਚੋਂ ਵਧੀਆ ਅੰਕ ਪ੍ਰਾਪਤ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਬੱਚਿਆਂ ਦੀ ਚੰਗੀ ਕਾਰਜੁਗਾਰੀ ਲਈ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ,ਪ੍ਰਧਾਨ ਸੰਤੀਸ਼ ਕੁਮਾਰ ਅਤੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਤੇ ਉਹਨਾਂ ਦੇ ਮਾਪਿਆ ਨੂੰ ਵਧਾਈ ਦਿੱਤੀ।ਸਕੂਲ ਪ੍ਰਬੰਧਕਾਂ ਤੇ ਸਟਾਫ ਨੇ ਵਿਦਿਆਰਥੀਆਂ ਦੇ ਉਜ਼ਜ਼ਵਲ ਭਵਿੱਖ ਦੀ ਕਾਮਨਾ ਕੀਤੀ।
