Tuesday, April 16, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖ਼ੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ  ਵਿਖ਼ੇ ਖ਼ਾਲਸਾ ਸਾਜਨਾ ਦਿਵਸ ਮਨਾਇਆ


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦਾ  ਦਿਹਾੜਾ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ਼ ਵੱਖ-ਵੱਖ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸਰਗਰਮੀਆਂ ਨਾਲ ਮਨਾਇਆ।ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਧਾਰਮਿਕ-ਕਵਿਤਾਵਾਂ,ਭਾਸ਼ਣ,ਧਾਰਮਿਕ-ਕੋਰੀਓਗਰਾਫੀ ਅਤੇ ਗੱਤਕੇ ਦੇ ਜੌਹਰ ਵਿਖਾਏ।ਗੁਰਮਤਿ ਅਧਿਆਪਕਾ ਹਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਵਾਲੇ ਦਿਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਇਸ ਮੌਕੇ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਵਿਸਾਖੀ ਦੇ ਇਤਿਹਾਸ ਨਾਲ ਸਬੰਧਿਤ ਭਾਸ਼ਣ ਦਿੱਤਾ, ਜਿਸ 'ਚ ਵਿਸਾਖੀ ਦੇ ਦਿਨ ਖਾਲਸਾ ਪੰਥ ਦੀ ਸਾਜਨਾ ਅਤੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਦਾ ਵਰਣਨ ਕੀਤਾ। ਉਨ੍ਹਾਂ ਨੇ ਇਸ ਮੌਕੇ ਸਾਰੇ ਬੱਚਿਆਂ,ਸਟਾਫ਼ ਤੇ ਮਾਪਿਆਂ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ। ਉਨ੍ਹਾਂ ਨੇ ਬੱਚਿਆਂ ਦੀ ਹੌਂਸਲਾ ਅਫਜਾਈ ਵੀ ਕੀਤੀ ਅਤੇ ਗੁਰੂ ਕਲਗੀਆਂ ਵਾਲੇ ਦਾ ਅੰਮ੍ਰਿਤ ਛਕ ਕੇ ਸਿੰਘ-ਸਜਣ ਦੀ ਅਪੀਲ ਕੀਤੀ।