ਸਰਕਾਰੀ ਹਾਈ ਸਕੂਲ ਗੁੜੱਦੀ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸੰਦੀਪ ਕੌਰ,ਲਵਪ੍ਰੀਤ ਕੌਰ ਤੇ ਲਵਪ੍ਰੀਤ ਕੌਰ ਨੇ ਕੀਤਾ ਕ੍ਰਮਵਾਰ ਪਹਿਲਾ,ਦੂਜਾ ਤੇ ਤੀਜਾ ਸਥਾਨ ਪ੍ਰਾਪਤ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਹਾਈ ਸਕੂਲ ਗੁੜੱਦੀ ਦਾ ਨਤੀਜਾ ਸੌ ਫੀਸਦੀ ਅਤੇ ਸ਼ਾਨਦਾਰ ਰਿਹਾ।ਸਕੂਲ ਦੀ ਇੰਚਾਰਜ ਅਧਿਆਪਕਾ ਪਵਨਦੀਪ ਕੌਰ ਨੇ ਦੱਸਿਆ ਕਿ ਵਿਦਿਆਰਥਣ ਸੰਦੀਪ ਕੌਰ ਪੁੱਤਰੀ ਰਮੇਸ਼ਪਾਲ ਸਿੰਘ ਨੇ 592/650 ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਲਵਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ 573/650 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਲਵਪ੍ਰੀਤ ਕੌਰ ਪੁੱਤਰੀ ਗੁਲਾਬ ਸਿੰਘ ਨੇ 565/650 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਉਹਨਾਂ ਦੱਸਿਆ ਕਿ ਦਸਵੀਂ ਜਮਾਤ ਦੇ ਕੁੱਲ 33 ਵਿਦਿਆਰਥੀਆਂ 'ਚੋਂ 11 ਵਿਦਿਆਰਥੀਆਂ ਨੇ 80 ਫ਼ੀਸਦ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸ ਸ਼ਾਨਦਾਰ ਨਤੀਜੇ ਲਈ ਸਮੂਹ ਸਟਾਫ਼ ਨੇ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
