Thursday, April 18, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਫਤਿਹਗੜ੍ਹ ਦੇ ਵਿਦਿਆਰਥੀ ਨੇ ਦਸਵੀਂ ਦੀ ਪ੍ਰੀਖਿਆ 'ਚੋਂ ਜ਼ਿਲ੍ਹਾ ਸੰਗਰੂਰ 'ਚੋਂ ਕੀਤਾ ਤੀਜਾ ਸਥਾਨ ਪ੍ਰਾਪਤ

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਫਤਿਹਗੜ੍ਹ ਦੇ ਵਿਦਿਆਰਥੀ ਨੇ ਦਸਵੀਂ ਦੀ ਪ੍ਰੀਖਿਆ 'ਚੋਂ ਜ਼ਿਲ੍ਹਾ ਸੰਗਰੂਰ 'ਚੋਂ ਕੀਤਾ ਤੀਜਾ ਸਥਾਨ ਪ੍ਰਾਪਤ


ਸਕੂਲ ਪ੍ਰਬੰਧਕਾਂ ਤੇ ਸਟਾਫ ਨੇ ਪ੍ਰਿੰਸ ਸ਼ਰਮਾ ਦਾ ਘਰ ਜਾ ਕੇ ਮੂੰਹ ਮਿੱਠਾ ਕਰਵਾਇਆ ਤੇ ਪਰਿਵਾਰ ਨੂੰ ਦਿੱਤੀਆਂ ਵਧਾਈਆਂ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਦੇ ਵਿਦਿਆਰਥੀ ਪ੍ਰਿੰਸ ਸ਼ਰਮਾ ਪੁੱਤਰ ਜਗਰਾਜ ਸ਼ਰਮਾ ਵਾਸੀ ਗੰਢੂਆਂ ਨੇ 635/650 ਅੰਕ ਪ੍ਰਾਪਤ ਕਰਕੇ ਪੰਜਾਬ ਪੱਧਰੀ ਮੈਰਿਟ ਸੂਚੀ ਵਿੱਚ 57ਵਾਂ ਨੰਬਰ ਦਰਜ ਕਰਵਾਇਆ ਹੈ,ਉੱਥੇ ਹੀ ਜ਼ਿਲ੍ਹਾ ਸੰਗਰੂਰ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਦੇ ਐਮਡੀ ਗੁਰਦੀਪ ਸਿੰਘ,ਡਾਇਰੈਕਟਰ ਕੁਲਵਿੰਦਰ ਕੌਰ ਤੇ ਪ੍ਰਿੰਸੀਪਲ ਪ੍ਰੀਤੀ ਔਲਖ ਨੇ ਵਿਦਿਆਰਥੀ ਪ੍ਰਿੰਸ ਸ਼ਰਮਾ ਦੇ ਘਰ ਜਾ ਕੇ ਉਸ ਦਾ ਮੂੰਹ ਮਿੱਠਾ ਕਰਵਾਇਆ ਅਤੇ ਪਰਿਵਾਰ ਨੂੰ ਵਧਾਈ ਵੀ ਦਿੱਤੀ। ਵਿੱਦਿਆਰਥੀ ਪ੍ਰਿੰਸ ਸ਼ਰਮਾ ਦੀ ਉਕਤ ਪ੍ਰਾਪਤੀ 'ਤੇ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।