ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸ਼੍ਰੀ ਦੁਰਗਾ ਅਸ਼ਟਮੀ ਮੌਕੇ ਕੀਤਾ ਕੰਜਕ ਪੂਜਨ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸ਼੍ਰੀ ਦੁਰਗਾ ਅਸ਼ਟਮੀ ਦਾ ਤਿਉਹਾਰ ਬੜੇ ਹੀ ਜੋਸ਼ ਨਾਲ ਮਨਾਇਆ।ਸਵੇਰ ਦੀ ਸਭਾ ਵਿੱਚ ਸਰਸਵਤੀ ਵੰਦਨਾ ਅਤੇ ਪੂਜਨ ਤੋਂ ਬਾਅਦ ਕੰਜਕ ਪੂਜਨ ਕੀਤਾ। ਇਸ ਮੌਕੇ ਸਕੂਲ ਦੀ ਪੀ.ਟੀ.ਏ. ਐਸੋਸੀਏਸ਼ਨ ਦੇ ਕੋ-ਕਨਵੀਨਰ ਡਾ. ਧਰਮਪਾਲ ਅਤੇ ਮੈਂਬਰ ਮਾਸਟਰ ਸੋਮਨਾਥ ਸ਼ਰਮਾ ਵੀ ਹਾਜਰ ਰਹੇ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਇਸ ਤਿਉਹਾਰ ਦੇ ਧਾਰਮਿਕ,ਸਮਾਜਿਕ ਅਤੇ ਇਤਿਹਾਸਕ ਮਹੱਤਵ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਂਦੇ ਹੋਏ ਬੱਚਿਆਂ,ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਸ਼੍ਰੀ ਦੁਰਗਾ ਅਸ਼ਟਮੀ ਅਤੇ ਸ਼੍ਰੀ ਰਾਮ-ਨੌਮੀ ਦੇ ਤਿਉਹਾਰ ਦੀਆਂ ਹਾਰਦਿਕ ਸੁਭਕਾਮਨਾਵਾਂ ਦਿੱਤੀਆਂ।
