Saturday, April 20, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਮੁੱਖ ਮੰਤਰੀ ਦੀ ਪੰਜਾਬ ਦੇ ਲੋਕਾਂ ਨਾਲ਼ ਕੋਈ ਹਮਦਰਦੀ ਨਹੀਂ : ਐਡਵੋਕੇਟ ਝੂੰਦਾਂ

ਮੁੱਖ ਮੰਤਰੀ ਦੀ ਪੰਜਾਬ ਦੇ ਲੋਕਾਂ ਨਾਲ਼ ਕੋਈ ਹਮਦਰਦੀ ਨਹੀਂ : ਐਡਵੋਕੇਟ ਝੂੰਦਾਂ

ਦੀਪਾ,ਸੰਘਰੇੜੀ ਤੇ ਬੀਰ ਕਲਾਂ ਨੇ ਵੀ ਲੋਕ ਮਿਲਣੀ ਦੌਰਾਨ ਵਿਚਾਰ ਕੀਤੇ ਸਾਂਝੇ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਚੀਮਾ ਤੇ ਜਖੇਪਲ ਵਿਖ਼ੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਕੇਜਰੀਵਾਲ ਨੂੰ ਜੇਲ੍ਹ ਭੇਜਣ ਨੂੰ ਲੈਕੇ ਹੰਝੂ ਵਹਾ ਰਿਹਾ ਹੈ ਜਦਕਿ ਪੰਜਾਬ ਦੇ ਲੋਕਾਂ ਨਾਲ਼ ਉਸ ਦੀ ਕੋਈ ਹਮਦਰਦੀ ਨਹੀਂ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਚੁਟਕਲੇ ਪੇਸ਼ ਕਰਕੇ ਸਰਕਾਰ ਬਣਾ ਲਈ ਜਦਕਿ ਸਟੇਜ ਤੇ ਸਟੇਟ ਚਲਾਉਣ ਚ ਬਹੁਤ ਵੱਡਾ ਫ਼ਰਕ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਝੂਠ ਦਾ ਪੁਲੰਦਾ ਹੈ ਤੇ ਝੂਠੇ ਭਾਸ਼ਣਾ ਰਾਹੀਂ ਲੋਕਾਂ ਨੂੰ ਗੁਮਰਾਹ ਕਰਕੇ ਆਪਣਾ ਕੰਮ ਚਲਾ ਰਹੀ ਹੈ। ਮੁੱਖ ਮੰਤਰੀ ਪੰਜਾਬ ਦੀ ਕਹਿਣੀ ਤੇ ਕਰਨੀ ਵਿੱਚ ਬਹੁਤ ਫਰਕ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਐਨਐਸਏ ਲਗਾ ਕੇ ਸਿੱਖ ਨੌਜਵਾਨਾਂ ਨੂੰ ਪੰਜਾਬ ਤੋਂ ਬਾਹਰ ਜੇਲ੍ਹਾਂ ਵਿੱਚ ਭੇਜਿਆ ਹੈ। ਹਲਕਾ ਸੁਨਾਮ ਊਧਮ ਸਿੰਘ ਵਾਲ਼ਾ ਦੇ ਸੇਵਾਦਾਰ ਰਾਜਿੰਦਰ ਦੀਪਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਤੇ ਸੀਨੀਅਰ ਆਗੂ ਖੁਸ਼ਪਾਲ ਸਿੰਘ ਬੀਰ ਕਲਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਮਾਂ ਪਾਰਟੀ ਹੈ ਜਦ ਵੀ ਪੰਜਾਬ ਤੇ ਕੋਈ ਸਮੱਸਆ ਆਈ ਤੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਅੱਗੇ ਹੋ ਕੇ ਲੜਾਈ ਲੜੀ ਤੇ ਅੱਜ ਲੋੜ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਮਜਬੂਤ ਕੀਤੇ ਜਾਣ ਕਿਉਂਕਿ ਇਹ ਇਕੱਲੀ ਖੇਤਰੀ ਪਾਰਟੀ ਹੈ ਜੋ ਕਿ ਦਿੱਲੀ ਦੇ ਇਸ਼ਾਰਿਆਂ 'ਤੇ ਨਹੀਂ ਚੱਲਦੀ ਸਗੋਂ ਆਪਣੀ ਰਾਖੀ ਆਪ ਕਰਨ ਵਾਲੀ ਪਾਰਟੀ ਹੈ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਲੋਕ ਸਭਾ ਵਿੱਚ ਭੇਜ ਕੇ ਇਸ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਕੋਲ਼ ਪੰਜਾਬ ਦੇ ਮੁੱਖ ਮੁੱਦੇ ਉਠਾਏ ਜਾ ਸਕਣ। ਇਸ ਮੌਕੇ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ।