ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸੁਖਵਿੰਦਰ ਡਸਕਾ ਸੂਬਾ ਮੀਤ ਪ੍ਰਧਾਨ ਅਤੇ ਨਵਜੋਤ ਜੋਤੀ ਸਰਪੰਚ ਸੂਬਾ ਸੀਨੀਅਰ ਮੀਤ ਪ੍ਰਧਾਨ ਬਣੇ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦੇ ਮਕਸਦ ਨਾਲ ਸਰਗਰਮ ਵਰਕਰਾਂ ਨੂੰ ਅਹੁਦੇ ਦਿੱਤੇ ਜਾ ਰਹੇ ਹਨ, ਜਿਸ ਦੇ ਤਹਿਤ ਯੂਥ ਆਗੂ ਸੁਖਵਿੰਦਰ ਸਿੰਘ ਡਸਕਾ ਨੂੰ ਸੂਬਾ ਮੀਤ ਪ੍ਰਧਾਨ ਤੇ ਪਿੰਡ ਰੱਤਾਖੇੜਾ ਦੇ ਸਾਬਕਾ ਸਰਪੰਚ ਨਵਜੋਤ ਸਿੰਘ ਜੋਤੀ ਵਿਰਕ ਨੂੰ ਪਾਰਟੀ ਵੱਲੋਂ ਯੂਥ ਵਿੰਗ ਦਾ ਸੂਬਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਆਪਣੀ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਪੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਉਹਨਾਂ ਦੀ ਇਸ ਨਿਯੁਕਤੀ ਲਈ ਜਥੇਦਾਰ ਗੁਰਲਾਲ ਸਿੰਘ ਫਤਿਹਗੜ੍ਹ ਜਥੇਦਾਰ ਤੇਜਾ ਸਿੰਘ ਕਮਾਲਪੁਰ,ਜਥੇਦਾਰ ਅਮਰੀਕ ਸਿੰਘ ਸੰਗਤੀਵਾਲਾ, ਪਰਮਿੰਦਰ ਸਿੰਘ ਗੰਢੂਆਂ, ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬਿਕਰ ਸਿੰਘ ਪਾਟਿਆਂਵਾਲੀ, ਸਾਬਕਾ ਚੇਅਰਮੈਨ ਬਲਾਕ ਸੰਮਤੀ ਕੇਵਲ ਸਿੰਘ ਭੁੱਲਰ ਡਸਕਾ, ਸਰਕਲ ਪ੍ਰਧਾਨ ਗੁਰਦੀਪ ਸਿੰਘ ਗਾਗਾ,ਚਮਕੌਰ ਸਿੰਘ ਕਲੱਬ ਪ੍ਰਧਾਨ ਧਰਮਗੜ੍ਹ ਤੇ ਯੂਥ ਆਗੂ ਰਣਵੀਰ ਸਿੰਘ ਜਵੰਧਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਧਾਈ ਦਿੱਤੀ।
