Saturday, April 6, 2024

Gurwinder Singh Chahal,Cheema Mandi : Gurduara Baru Sahib ਵਿਖੇ ਵਿਸਾਖੀ ਸਮਾਗਮ 12 ਤੋਂ ਸ਼ੁਰੂ


ਗੁਰਦੁਆਰਾ ਬੜੂ ਸਾਹਿਬ ਵਿਖੇ ਵਿਸਾਖੀ ਸਮਾਗਮ 12 ਤੋਂ ਸ਼ੁਰੂ



ਸਮਾਗਮ ਦੌਰਾਨ ਕਿਸਾਨ ਮੇਲਾ ਵੀ ਕਰਵਾਇਆ ਜਾਵੇਗਾ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਖਾਲਸਾ ਪੰਥ ਦਾ ਸਾਜਨਾ ਦਿਵਸ 'ਵਿਸਾਖੀ' ਗੁਰਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ 12 ਅਤੇ 13 ਅਪ੍ਰੈਲ ਨੂੰ ਉਤਸ਼ਾਹ ਨਾਲ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ । ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਬੜੂ ਸਾਹਿਬ ਦੇ ਸੇਵਾਦਾਰ ਭਾਈ ਜਗਜੀਤ ਸਿੰਘ (ਕਾਕਾ ਵੀਰ ਜੀ) ਨੇ ਦੱਸਿਆ ਕਿ 'ਵਿਸਾਖੀ' ਮੌਕੇ ਗੁਰਦੁਆਰਾ ਬੜੂ ਸਾਹਿਬ ਵਿਖੇ ਦੋ ਰੋਜਾ 'ਵਿਸਾਖੀ' ਸਮਾਗਮ 12 ਅਤੇ 13 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਥ ਪ੍ਰਸਿੱਧ ਕੀਰਤਨੀ ਜਥੇ ਪ੍ਰਸਿੱਧ ਕਥਾਵਾਚਕ ਅਤੇ ਸੰਤ ਮਹਾਂਪੁਰਸ਼ ਗੁਰਬਾਣੀ ਵਿਚਾਰਾਂ ਦੀ ਸਾਂਝ ਪਾਉਣ।ਉਨ੍ਹਾ ਦੱਸਿਆ ਕਿ 12 ਅਪ੍ਰੈਲ ਨੂੰ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ ਅਤੇ 13 ਅਪ੍ਰੈਲ ਨੂੰ ਮਹਾਂਪੁਰਸ਼ਾਂ ਅਤੇ ਹੋਰਨਾਂ ਜਥੇਬੰਦੀਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ।ਉਨਾ ਦੱਸਿਆ ਕਿ ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਅਤੇ ਇਟਰਨਲ ਯੂਨੀਵਰਸਿਟੀ ਬੜੂ ਸਾਹਿਬ ਦੇ ਖੇਤੀਬਾੜੀ ਕਾਲਜ ਵੱਲੋਂ ਕਿਸਾਨਾਂ ਨੂੰ ਉੱਤਮ ਬੀਜਾਂ ਦੀ ਵਧੀਆ ਪੈਦਾਵਾਰ ਸਬੰਧੀ ਜਾਣਕਾਰੀ ਦੇਣ ਲਈ ਇੱਕ ਕਿਸਾਨ ਮੇਲਾ ਕਰਵਾਇਆ ਜਾ ਰਿਹਾ ਹੈ,ਜਿਸ ਦੌਰਾਨ ਇੱਕ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਵਧੀਆ ਕਿਸਮ ਦੇ ਬੀਜ ਕਿਸਾਨਾਂ ਨੂੰ ਦਿੱਤੇ ਜਾਣਗੇ।ਉਹਨਾਂ ਦੱਸਿਆ ਕਿ ਵਿਸਾਖੀ ਵਾਲੇ ਦਿਨ 13 ਅਪ੍ਰੈਲ ਨੂੰ ਕਰਵਾਏ ਜਾ ਰਹੇ ਕੁਸ਼ਤੀ ਮੁਕਾਬਲੇ 'ਚ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਨਾਮੀ ਪਹਿਲਵਾਨ ਭਾਗ ਲੈਣਗੇ।ਉਨ੍ਹਾ ਦੱਸਿਆ ਕਿ ਵਿਸਾਖੀ ਸਮਾਗਮ ਦੌਰਾਨ ਜਿੱਥੇ ਭਾਈ ਕੁਲਵੰਤ ਸਿੰਘ ਲੁਧਿਆਣੇ ਵਾਲੇ, ਭਾਈ ਗੁਰਪ੍ਰੀਤ ਸਿੰਘ ਚੰਡੀਗੜ੍ਹ ਵਾਲੇ, ਅਕਾਲ ਅਕੈਡਮੀ ਬੜੂ ਸਾਹਿਬ ਦੇ ਵਿਦਿਆਰਥੀ, ਅਨਾਹਦ ਬਾਣੀ ਤੰਤੀ ਸਾਜ ਜਥਾ ਗੁਰਦੁਆਰਾ ਬੜੂ ਸਾਹਿਬ ਵਲੋ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ,ਓਥੇ ਸਮਾਗਮ ਦੇ ਅਖੀਰ ਚ ਕਲਗੀਧਰ ਟਰਸਟ ਬੜੂ ਸਾਹਿਬ ਦੇ ਪ੍ਰਧਾਨ ਡਾ. ਦਵਿੰਦਰ ਸਿੰਘ ਸੰਗਤਾਂ ਨਾਲ ਗੁਰਮਤਿ ਬਚਨਾਂ ਦੀ ਸਾਂਝ ਪਾਉਣਗੇ । ਉਨਾਂ ਸੰਗਤਾਂ ਨੂੰ 'ਵਿਸਾਖੀ' ਸਮਾਗਮ 'ਚ ਵੱਧ ਚੜ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।