ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਸ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਨੈਸ਼ਨਲ ਕਾਲਜ ਭੀਖੀ ਵਿਖੇ ਨਵਰਾਤਰਿਆਂ ਨੂੰ ਮੁੱਖ ਰੱਖਦਿਆਂ ਕਾਲਜ ਵਿੱਚ ਅਖੰਡ ਰਮਾਇਣ ਪਾਠ ਕਰਵਾਇਆ ਗਿਆ,ਜਿਸ ਵਿਚ ਭੋਗ ਸਮੇਂ ਕਾਲਜ ਅਤੇ ਸਰਬੱਤ ਦੇ ਭਲੇ ਲਈ ਹਵਨ ਯੱਗ ਕੀਤਾ ਗਿਆ।ਕਾਲਜ ਦੇ ਮੀਡੀਆ ਇੰਚਾਰਜ ਪ੍ਰੋਫੈਸਰ ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੇ ਸਰਪ੍ਰਸਤ ਬਾਬਾ ਪੂਰਨ ਨਾਥ ਜੀ ਹੀਰੋਂ ਕਲਾਂ ਵਾਲੇ,ਪ੍ਰਧਾਨ ਹਰਬੰਸ ਦਾਸ ਬਾਵਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ।ਇਸ ਮੌਕੇ ਵਿਦਿਆਰਥੀਆਂ ਨੇ ਹਵਨ ਯੱਗ ਵਿਚ ਵਧ ਚੜ੍ਹ ਕੇ ਹਿੱਸਾ ਲਿਆ।ਕਾਲਜ ਦੀ ਸਮੂਹ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਪੂਰੀ ਵਿਧੀ ਵਿਧਾਨ ਅਨੁਸਾਰ ਪੂਜਾ ਪਾਠ ਮੰਦਰ ਦੇ ਪੁਜਾਰੀ ਰਾਘਵ ਜੀ ਦੁਆਰਾ ਕਰਵਾਇਆ।ਇਸ ਮੌਕੇ ਪ੍ਰੋਫੈਸਰ ਗੁਰਤੇਜ ਸਿੰਘ ਤੇਜੀ, ਪ੍ਰੋਫੈਸਰ ਸ਼ੰਟੀ ਕੁਮਾਰ, ਪ੍ਰੋਫੈਸਰ ਹਰਬੰਸ ਸਿੰਘ, ਪ੍ਰੋਫੈਸਰ ਜਸਪ੍ਰੀਤ ਕੌਰ, ਪ੍ਰੋਫੈਸਰ ਮਤਵਾਲ ਸਿੰਘ, ਨਿਰਮਲ ਸਿੰਘ,ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
-
ਈਟੀਟੀ 2364 ਭਰਤੀ ਦੀ ਚੌਥੀ ਲਿਸਟ ਜਲਦੀ ਜਾਰੀ ਕਰੇ ਸਰਕਾਰ : ਯੂਨੀਅਨ ਆਗੂ ਘਰਾਂ ਤੋਂ ਦੂਰ ਬੈਠੇ ਬੈਠੇ ਅਧਿਆਪਕਾਂ ਨੂੰ ਬਦਲੀਆਂ ਦਾ ਸਪੈਸ਼ਲ ਮੌਕਾ ਦਿੱਤਾ ਜਾਵੇ : ਈਟੀਟੀ...
-
ਟੈਟ ਪਾਸ ਸਪੈਸ਼ਲ ਕਾਡਰ ਅਧਿਆਪਕਾਂ ਨੇ ਸੰਘਰਸ਼ ਦਾ ਬਿਗਲ ਵਜਾਇਆ ਮਾਨਸਾ (ਖੁਸ਼ਪ੍ਰੀਤ ਸਿੰਘ) : ਟੈੱਟ ਪਾਸ ਸਪੈਸ਼ਲ ਕੇਡਰ ਅਧਿਆਪਕਾਂ ਦੀ ਮੀਟਿੰਗ ਬਾਲ ਭਵਨ ਮਾਨਸਾ ਵਿਖੇ ਸ...
-
ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਭਰਤੀ ਨੂੰ ਜਲਦੀ ਪੂਰਾ ਕਰੇ ਸਰਕਾਰ : ਸੂਬਾ ਆਗੂ : ਹਰਜੀਤ ਸਿੰਘ ਖੁਸ਼ਪ੍ਰੀਤ ਸਿੰਘ,ਬੁਢਲਾਡਾ : ਈਟੀਟੀ 2364 ਯੂਨੀਅਨ ਦੇ ਸੂਬਾ...


