Monday, April 8, 2024

Gurwinder Singh Chahal,Cheema Mandi : A religious ceremony was held at Oxford School in celebration of the beginning of the new session


ਆਕਸਫੋਰਡ ਸਕੂਲ ਵਿਖੇ ਨਵੇਂ ਸੈਸ਼ਨ ਦੇ ਆਰੰਭ ਦੀ ਖ਼ੁਸ਼ੀ 'ਚ ਧਾਰਮਿਕ ਸਮਾਗਮ ਕਰਵਾਇਆ



ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਦੀ ਪਾਈ ਸਾਂਝ 

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਬਠਿੰਡਾ-ਸੁਨਾਮ ਮੁੱਖ ਮਾਰਗ 'ਤੇ ਸਥਿਤ ਆਈਸੀਐਸਈ ਬੋਰਡ ਤੋਂ ਮਾਨਤਾ ਪ੍ਰਾਪਤ ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ,ਜਿਸ ਦੌਰਾਨ ਸਕੂਲ ਦੇ ਨਤੀਜੇ ਚੰਗੇ ਆਉਣ 'ਤੇ ਪਰਮਾਤਮਾ ਦਾ ਸ਼ੁਕਰਾਨਾ ਕੀਤਾ।ਧਾਰਮਿਕ ਸਮਾਗਮ ਦੌਰਾਨ ਰਸ-ਭਿੰਨੀ ਬਾਣੀ ਦੇ ਕੀਰਤਨ ਦਾ ਹਾਜ਼ਰੀਨ ਨੇ ਅਨੰਦ ਮਾਣਿਆ।ਸਕੂਲ ਦੇ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿਚ ਪ੍ਰਵੇਸ਼ ਕਰਨ ਤੇ ਵਧਾਈ ਦਿੱਤੀ ਅਤੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਦੌਰਾਨ ਸਕੂਲ ਦੇ ਵਿਦਿਆਰਥੀ ਅਤੇ ਸਮੂਹ ਸਟਾਫ ਨੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ,ਐਮਡੀ ਗੁਰਧਿਆਨ ਸਿੰਘ ਚਹਿਲ,ਪ੍ਰਵੀਨ ਕੁਮਾਰ ਅਤੇ ਗਗਨ ਗੋਇਲ ਵੱਲੋਂ ਸੈਸ਼ਨ ਦੀ ਆਰੰਭਤਾ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਸਦਕਾ ਅਗਲੇਰੀਆਂ ਜਮਾਤਾਂ ਵਿਚ ਪ੍ਰਵੇਸ਼ ਕਰਨ 'ਤੇ ਵਧਾਈ ਦਿੱਤੀ ਗਈ।