ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾਪੂਰਵਕ ਚੱਲ ਰਹੀ ਨਾਮਵਰ ਵਿੱਦਿਅਕ ਸੰਸਥਾ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ।ਇਸ ਪਵਿੱਤਰ ਦਿਹਾੜੇ ਸਮੇਂ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਦੇ ਪਾਠ ਉਪਰੰਤ ਖਾਲਸੇ ਦੇ ਇਸ ਮਾਣਮੱਤੇ ਇਤਿਹਾਸ ਨਾਲ ਸਬੰਧਿਤ ਕਵਿਤਾਵਾਂ ਅਤੇ ਲੈਕਚਰ ਪੇਸ਼ ਕੀਤੇ।ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਨੇ ਇਤਿਹਾਸ ਉੱਪਰ ਚਾਨਣਾ ਪਾਇਆ ਅਤੇ ਅੰਮ੍ਰਿਤ ਦੀ ਮਹਾਨਤਾ ਦਰਸਾਈ।ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਬੱਚਿਆਂ ਨੂੰ ਇਸ ਤਰ੍ਹਾਂ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ ਤਾਂ ਬੱਚਿਆਂ ਨੂੰ ਗੁਰ-ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ।ਇਸ ਸਮੇਂ ਸਮੂਹ ਸਟਾਫ ਹਾਜਰ ਰਿਹਾ।
