ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ 10ਵੀਂ ਅਤੇ 8ਵੀਂ ਜਮਾਤ 'ਚੋਂ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
ਗੁਰਵਿੰਦਰ ਸਿੰਘ ਚਹਿਲ ,ਹੀਰੋ ਖੁਰਦ : ਸਰਕਾਰੀ ਹਾਈ ਸਕੂਲ ਗੁੜੱਦੀ ਵਿਖੇ ਦਸਵੀਂ ਅਤੇ ਅੱਠਵੀਂ ਜਮਾਤ ਵਿੱਚੋਂ ਪੁਜ਼ੀਸਨਾਂ ਪ੍ਰਾਪਤ ਕਰਨ ਵਾਲੇ ਅਤੇ ਵੱਖ-ਵੱਖ ਵਿਸ਼ਿਆਂ ਵਿੱਚੋਂ 100 ਫੀਸਦ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਅਧਿਆਪਕ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਸੈਸ਼ਨ 2023-24 ਦੇ ਨਤੀਜੇ ਵਿੱਚ ਸੰਦੀਪ ਕੌਰ ਪੁੱਤਰੀ ਰਮੇਸ਼ਪਾਲ ਸਿੰਘ ਨੇ 592/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਲਵਪ੍ਰੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਨੇ 573/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਅਤੇ ਲਵਪ੍ਰੀਤ ਕੌਰ ਪੁੱਤਰੀ ਗੁਲਾਬ ਸਿੰਘ ਨੇ 565/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਲਵਪ੍ਰੀਤ ਕੌਰ ਪੁੱਤਰੀ ਗੁਲਾਬ ਸਿੰਘ ਅਤੇ ਜਸਮੀਤ ਕੌਰ ਜੱਸੀ ਪੁੱਤਰੀ ਜਸਵਿੰਦਰ ਸਿੰਘ ਨੇ ਹਿੰਦੀ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ। ਅੱਠਵੀਂ ਜਮਾਤ ਦੇ ਨਤੀਜੇ ਵਿੱਚ ਦਿਲਪ੍ਰੀਤ ਸਿੰਘ ਪੁੱਤਰ ਕੁਲਵੀਰ ਸਿੰਘ ਨੇ 583/600 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਰਮਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 576/600 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਜਾ ਅਤੇ ਖੁਸ਼ਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ 566/600 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ। ਦਿਲਪ੍ਰੀਤ ਸਿੰਘ ਪੁੱਤਰ ਕੁਲਵੀਰ ਸਿੰਘ ,ਰਮਨਦੀਪ ਕੌਰ ਪੁੱਤਰੀ ਜਸਵਿੰਦਰ ਸਿੰਘ, ਖੁਸ਼ਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ, ਹਰਵੀਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਅਤੇ ਜਸ਼ਨਦੀਪ ਕੌਰ ਪੁੱਤਰੀ ਤਰਸੇਮ ਸਿੰਘ ਨੇ ਕੰਪਿਊਟਰ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ। ਬੱਬੂ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਸੁਖਪ੍ਰੀਤ ਸਿੰਘ ਪੁੱਤਰ ਜਗਮੀਤ ਸਿੰਘ ਨੇ ਸਰੀਰਕ ਸਿੱਖਿਆ ਵਿਸ਼ੇ ਵਿੱਚੋਂ 100 ਵਿੱਚੋਂ 100 ਅੰਕ ਪ੍ਰਾਪਤ ਕੀਤੇ। ਸਕੂਲ ਵੱਲੋਂ ਪੰਕਜ ਕੁਮਾਰ ਡੀਪੀਈ,ਤਹਿਮੀਨਾ ਕੁਮਾਰੀ ਅਤੇ ਜੀਵਨ ਕੌਰ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।ਅਧਿਆਪਕ ਅੰਮ੍ਰਿਤਪਾਲ ਸਿੰਘ ਨੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਅੱਗੇ ਤੋਂ ਵੀ ਇਸੇ ਤਰ੍ਹਾਂ ਵਧੀਆ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ।ਸਕੂਲ ਇੰਚਾਰਜ ਇੰਦਰਜੀਤ ਸਿੰਘ ਵੱਲੋਂ ਆਏ ਮਹਿਮਾਨਾ ਦਾ ਧੰਨਵਾਦ ਕੀਤਾ ਅਤੇ ਇਸ ਸਾਨਦਾਰ ਨਤੀਜੇ ਲਈ ਸਮੂਹ ਸਟਾਫ਼ ਨੂੰ ਵਧਾਈਆਂ ਦਿੱਤੀਆਂ।ਇਸ ਮੌਕੇ ਸਮੂਹ ਸਟਾਫ਼ ਅਤੇ ਐਸਐਮਸੀ ਕਮੇਟੀ ਹਾਜਰ ਸੀ।
.jpeg)
