ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ। ਵਿਦਿਆਰਥੀਆਂ ਨੇ ਵਧੀਆ ਅੰਕ ਹਾਸਿਲ ਕਰਦੇ ਹੋਏ ਸਕੂਲ ਦਾ ਨਾਂਅ ਰੋਸ਼ਨ ਕੀਤਾ। ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਸ ਵਾਰ ਦਸਵੀਂ ਦੇ ਨਤੀਜੇ ਤਹਿਤ ਵਿੱਦਿਆਰਥਣ ਜਸ਼ਨਦੀਪ ਕੌਰ ਨੇ 95.2 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ,ਮਹਿਕਦੀਪ ਕੌਰ 95 ਫੀਸਦੀ ਅੰਕਾਂ ਨਾਲ ਦੂਸਰਾ ਸਥਾਨ ਅਤੇ ਸੁਰਿੰਦਰ ਸਿੰਘ ਨੇ 92 ਫੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਵਿੱਦਿਆਰਥੀਆਂ ਨੇ ਚੰਗੇ ਨੰਬਰ ਹਾਸਿਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ।ਪ੍ਰਿੰਸੀਪਲ ਅਤੇ ਅਧਿਆਪਕਾਂ ਨੇ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ 'ਤੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।
