ਅਸ਼ੀਰਵਾਦ ਸਕੂਲ ਝਾੜੋਂ ਵਿਖੇ 5ਵੀਂ ਜਮਾਤ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਾੜੋਂ ਦੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਦੱਸਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ ਕੁੱਲ 16 ਬੱਚਿਆਂ ਨੇ 90 ਫ਼ੀਸਦ ਤੋਂ ਉੱਪਰ ਅੰਕ ਪ੍ਰਾਪਤ ਕੀਤੇ। ਖੁਸ਼ਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਤੇ ਸਹਿਜਵੀਰ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 98 ਫ਼ੀਸਦ ਅੰਕ ਪ੍ਰਾਪਤ ਕਰਕੇ ਪਹਿਲਾ,ਦੀਪਿਕਾ ਪੁੱਤਰੀ ਦਵਿੰਦਰ ਕੁਮਾਰ ਨੇ 95.6 ਫ਼ੀਸਦ ਅੰਕ ਪ੍ਰਾਪਤ ਕਰਕੇ ਦੂਜਾ,ਗੁਰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਨੇ 95.4 ਫ਼ੀਸਦ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅਭੀਜੋਤ ਸਿੰਘ ਪੁੱਤਰ ਘਮੰਡਾ ਸਿੰਘ ਨੇ 95.2, ਅਵਿਜੋਤ ਸਿੰਘ ਭਟੋਏ ਪੁੱਤਰ ਗੁਰਮੇਲ ਸਿੰਘ ਨੇ 94.6 ਫ਼ੀਸਦ, ਸੁਖਮਨ ਕੌਰ ਪੁੱਤਰੀ ਬਲਵੀਰ ਸਿੰਘ ਨੇ 93.8 ਫ਼ੀਸਦ, ਅਬਜੋਤ ਕੌਰ ਪੁੱਤਰੀ ਜਗਤਾਰ ਸਿੰਘ ਨੇ 93. ਫ਼ੀਸਦ,ਅਭੀਨੂਰ ਸਿੰਘ ਪੁੱਤਰ ਜਤਿੰਦਰ ਸਿੰਘ ਨੇ 93.4 ਫ਼ੀਸਦ, ਸਹਿਜ ਖਾਨ ਪੁੱਤਰ ਬੀਰਬਲ ਖਾਨ ਨੇ 92.6 ਫ਼ੀਸਦ,ਹੁਸ਼ਿਆਰਦੇਵ ਸ਼ਰਮਾ ਪੁੱਤਰ ਕੁਲਵੀਰ ਚੰਦ ਨੇ 92.4 ਫ਼ੀਸਦ, ਹਰਗੁਣਵੀਰ ਕੌਰ ਪੁੱਤਰੀ ਕਸ਼ਮੀਰ ਸਿੰਘ ਨੇ 92 ਫ਼ੀਸਦ, ਸਹਿਜਦੀਪ ਸਿੰਘ ਪੁੱਤਰ ਨਿਰਮਲ ਸਿੰਘ ਨੇ 91.4 ਫ਼ੀਸਦ, ਸਹਿਜਵੀਰ ਸਿੰਘ ਸਿੱਧੂ ਪੁੱਤਰ ਰਣਜੀਤ ਸਿੰਘ ਨੇ 91.2 ਫ਼ੀਸਦ,ਪ੍ਰਵੀਨ ਕੌਰ ਪੁੱਤਰੀ ਤਰਸੇਮ ਸਿੰਘ ਨੇ 90.4 ਫ਼ੀਸਦ ,ਅਵਿਜੋਤ ਸਿੰਘ ਪੁੱਤਰ ਹਰਪ੍ਰੀਤ ਸਿੰਘ ਨੇ 90 ਫ਼ੀਸਦ ਅੰਕ ਪ੍ਰਾਪਤ ਕੀਤੇ। ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ 18 ਬੱਚਿਆਂ ਨੇ 80 ਫ਼ੀਸਦ ਤੋਂ ਉੱਪਰ ਅੰਕ ਪ੍ਰਾਪਤ ਕੀਤੇ।ਪ੍ਰਿੰਸੀਪਲ ਵੱਲੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਹਾਜ਼ਰੀ ਵਿੱਚ ਸਨਮਾਨਿਤ ਕੀਤਾ ਤੇ ਉਹਨਾਂ ਬੱਚਿਆਂ ਦੇ ਮਾਪਿਆਂ ਦਾ ਅਤੇ ਸਮੂਹ ਸਟਾਫ ਦਾ ਵੀ ਧੰਨਵਾਦ ਕੀਤਾ।ਉਹਨਾਂ ਬੱਚਿਆਂ ਨੂੰ ਜ਼ਿੰਦਗੀ ਵਿੱਚ ਹੋਰ ਮਿਹਨਤ ਕਰਨ ਲਈ ਹੌਸਲਾ ਦਿੱਤਾ। ਇਸ ਮੌਕੇ ਉਪ ਪ੍ਰਿੰਸੀਪਲ ਗੁਰਮੀਤ ਕੌਰ, ਅਧਿਆਪਕਾ ਕੁਲਦੀਪ ਕੌਰ, ਜਸਪ੍ਰੀਤ ਕੌਰ,ਰਮਨਦੀਪ ਕੌਰ,ਪੰਜਵੀਂ ਜਮਾਤ ਦੇ ਇੰਚਾਰਜ ਆਧਿਆਪਕ ,ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।
