ਈਟੀਟੀ 5994 ਪੰਜਾਬੀ ਏ ਦਾ ਪੇਪਰ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਮੰਗ ਪੱਤਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਈਟੀਟੀ 5994 ਭਰਤੀ ਦੀ ਸਕਰੂਟਨੀ ਕਰਵਾ ਚੁੱਕੇ ਉਮੀਦਵਾਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਅਮਰਦੀਪ ਭੁੱਲਰ ,ਰਾਜਵੀਰ ਮਾਨ,ਹਰਪ੍ਰੀਤ ਕੌਰ, ਜਸਪ੍ਰੀਤ ਕੌਰ ਮਾਨਸਾ ਤੇ ਹੋਰ ਈਟੀਟੀ ਸਾਥੀਆਂ ਨੇ ਦੱਸਿਆ ਕਿ ਈਟੀਟੀ ਭਰਤੀ 5994 ਪੰਜਾਬੀ ਦੇ ਪੇਪਰ ਏ ਦਾ ਪੇਪਰ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਤੋਂ ਪਹਿਲਾਂ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁਡੀਆਂ ਨੂੰ ਵੀ ਈਟੀਟੀ 5994 ਭਰਤੀ ਨਾਲ ਸੰਬੰਧਿਤ ਉਮੀਦਵਾਰਾਂ ਵੱਲੋਂ ਪੰਜਾਬੀ ਪੇਪਰ ਏ ਦਾ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਲਈ ਸਾਥੀ ਸੁਖਦੀਪ ਮਾਨ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ ਸੀ। ਉਕਤ ਈਟੀਟੀ ਕੇਡਰ ਦੇ ਸਾਥੀਆਂ ਨੇ ਸਰਕਾਰ ਦੀ ਮਾੜੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਤੇ ਕਿਹਾ ਕਿ ਸਰਕਾਰ ਦੀ ਨਲਾਇਕੀ ਕਾਰਨ ਹੀ ਇਹ ਭਰਤੀ ਇੰਨਾ ਚਿਰ ਮਾਨਯੋਗ ਕੋਰਟ ਵਿੱਚ ਸੁਣਵਾਈ ਲਈ ਰੁਲਦੀ ਰਹੀ। ਉਕਤ ਸਾਥੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਉਹਨਾਂ ਦੀ ਗੱਲ ਪੂਰੇ ਧਿਆਨ ਨਾਲ ਸੁਣੀ ਗਈ ਅਤੇ ਜਲਦ ਹੀ ਇਸ 'ਤੇ ਅਮਲ ਕਰਨ ਦਾ ਭਰੋਸਾ ਵੀ ਦਿੱਤਾ।
