Tuesday, May 14, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਖੁਸ਼ਪੁਨੀਤ ਕੌਰ ਫਫੜੇ ਭਾਈ ਕੇ ਨੇ 95 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ

ਖੁਸ਼ਪੁਨੀਤ ਕੌਰ ਫਫੜੇ ਭਾਈ ਕੇ ਨੇ 95 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ

ਭਾਈ ਬਹਿਲੋ ਪਬਲਿਕ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ  : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਧੀਨ ਚੱਲ ਰਹੀ ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਦਾ ਬਾਰ੍ਹਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ। ਕੁੱਲ 24 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਸਾਰੇ ਹੀ ਵਿਦਿਆਰਥੀਆ ਨੇ ਚੰਗੇ ਅੰਕ ਪ੍ਰਾਪਤ ਕੀਤੇ ਅਤੇ  ਫਫੜੇ ਭਾਈਕੇ ਸਕੂਲ਼ ਦਾ ਨਾਮ ਰੌਸ਼ਨ ਕੀਤਾ। ਇਹ ਸਾਡੇ ਲਈ ਮਾਣ ਦੀ ਗੱਲ ਹੈ ਜਮਾਤ ਬਾਰ੍ਹਵੀਂ ਆਰਟਸ ਦੇ ਵਿਦਿਆਰਥੀਆਂ ਵਿੱਚੋਂ ਖੁਸਪੁਨੀਤ ਕੌਰ ਸਪੁੱਤਰੀ ਪ੍ਰਭਜੋਤ ਸਿੰਘ ਫਫੜੇ ਭਾਈਕੇ ਨੇ  95 ਫੀਸਦ ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਦੀਪ ਕੌਰ ਕੁਲੈਹਿਰੀ ਨੇ 88 ਫੀਸਦ ਅੰਕ ਹਾਸਿਲ ਕਰਕੇ ਦੂਸਰਾ ਅਤੇ ਜਸਪ੍ਰੀਤ ਕੌਰ ਸਪੁੱਤਰੀ ਧਰਮਜੀਤ ਸਿੰਘ ਗਿੱਲ ਫਫੜੇ ਭਾਈਕੇ ਨੇ 85% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਸਕੂਲ ਦਾ ਮਾਨ ਵਧਾਇਆ । ਇਸੇ ਤਰ੍ਹਾਂ ਦਸਵੀਂ ਜਮਾਤ ਵਿੱਚ ਖੁਸ਼ਪ੍ਰੀਤ ਕੌਰ ਬੋੜਾਵਾਲ ਨੇ 88 ਫੀਸਦ ਅੰਕ  ਪ੍ਰਾਪਤ ਕਰਕੇ ਪਹਿਲਾ, ਸੁਮਨਪ੍ਰੀਤ ਕੌਰ ਫਰਵਾਹੀ ਨੇ  85 ਫੀਸਦ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਹਰਮਨਦੀਪ ਕੌਰ ਬੀਰੋਕੇ ਖੁਰਦ ਨੇ 80 ਫੀਸਦ ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਵਿਦਿਆਰਥੀਆਂ ਨੇ ਚੰਗੇ ਨੰਬਰ ਹਾਸਿਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ।   ਜ਼ਿਆਦਾਤਰ ਵਿਦਿਆਰਥੀਆਂ ਦੇ ਅੰਕ 70 ਫੀਸਦ ਤੋਂ ਉੱਪਰ ਆਏ ਹਨ। ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨੇ ਦੱਸਿਆ ਕਿ ਸਕੂਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਚੱਜੇ ਪ੍ਰਬੰਧਾਂ ਹੇਠ ਚੱਲ ਰਿਹਾ ਹੈ ।ਜਿਸ ਤਰ੍ਹਾਂ ਸਕੂਲ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰ ਰਿਹਾ ਹੈ ਉਥੇ ਅਕਾਦਮਿਕ ਪੱਧਰ ਤੇ ਵੀ ਸਲਾਹੁਣਯੋਗ ਨਤੀਜਾ ਦੇ ਰਿਹਾ ਹੈ। ਉਨ੍ਹਾਂ ਅਧਿਆਪਕਾਂ ਦੀ ਮਿਹਨਤ ਨੂੰ ਸਲਾਹਿਆ ਅਤੇ ਅਧਿਆਪਕ ਸਾਹਿਬਾਨਾਂ,ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ।