ਸਰਕਾਰੀ ਪ੍ਰਾਇਮਰੀ ਸਕੂਲ ਮਲਕੋਂ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਨਵੋਦਿਆ ਪ੍ਰੀਖਿਆ ਕੀਤੀ ਪਾਸ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਰਕਾਰੀ ਪ੍ਰਾਇਮਰੀ ਸਕੂਲ ਮਲਕੋਂ ਦੇ ਵਿਦਿਆਰਥੀ ਹਰਜੋਤ ਸਿੰਘ ਨੇ ਜਵਾਹਰ ਨਵੋਦਿਆ ਵਿਦਿਆਲਿਆਂ ਦੀ ਪ੍ਰੀਖਿਆ ਪਾਸ ਕਰਕੇ ਬਾਜੀ ਮਾਰੀ ਹੈ। ਸਕੂਲ ਮੁਖੀ ਜਗਤਾਰ ਸਿੰਘ ਔਲਖ ਨੇ ਦੱਸਿਆ ਕਿ ਪਿਛਲੇ ਸਾਲਾਂ ਤੋਂ ਲਗਾਤਾਰ ਮਲਕੋਂ ਸਕੂਲ ਦੇ ਵਿਦਿਆਰਥੀ ਨਵੋਦਿਆ ਵਿਦਿਆਲਿਆਂ ਦੀ ਪ੍ਰੀਖਿਆ ਪਾਸ ਕਰ ਰਹੇ ਹਨ ।ਇਸ ਵਾਰ ਵੀ ਵਿਦਿਆਰਥੀ ਹਰਜੋਤ ਸਿੰਘ ਨੇ ਪ੍ਰੀਖਿਆ ਪਾਸ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਮੁਖੀ ਨੇ ਦੱਸਿਆ ਕਿ ਜਮਾਤ ਇੰਚਾਰਜ ਬਲਜਿੰਦਰ ਸਿੰਘ ਈਟੀਟੀ ਸਕੂਲ ਸਮੇਂ ਤੋਂ ਪਹਿਲਾਂ ਛੁੱਟੀ ਵਾਲੇ ਦਿਨ ਵਿਸ਼ੇਸ਼ ਤਿਆਰੀ ਕਰਵਾਉਦੇ ਸਨ।ਸਮੂਹ ਸਟਾਫ਼ ਤਰਨਜੀਤ ਕੌਰ,ਰਾਜਵੰਤ ਕੌਰ,ਬਾਵਾ ਬੋਹਾ ਵੱਲੋਂ ਬੱਚੇ ਨੂੰ ਵਧਾਈ ਦਿੱਤੀ।
