ਨੈਸ਼ਨਲ ਕਾਲਜ ਭੀਖੀ ਵਿਖੇ ਫੇਅਰਵੈਲ ਪਾਰਟੀ ਮੌਕੇ ਸੱਭਿਆਚਾਰਕ ਸਮਾਗਮ ਕਰਵਾਇਆ
ਗੁਰਵਿੰਦਰ ਸਿੰਘ ਚਹਿਲ ਚੀਮਾ ਮੰਡੀ : ਨੈਸ਼ਨਲ ਕਾਲਜ ਭੀਖੀ ਵਿਖੇ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਵਿਦਿਆਰਥੀ ਸਾਥੀਆਂ ਨੂੰ ਫੇਅਰਵੈਲ ਪਾਰਟੀ ਕੀਤੀ ਗਈ। ਕਾਲਜ ਦੇ ਮੀਡੀਆ ਸਲਾਹਕਾਰ ਪ੍ਰੋਫੈਸਰ ਕੁਲਦੀਪ ਸਿੰਘ ਨੇ ਦੱਸਿਆ ਕਿ ਪਾਰਟੀ ਦੀ ਸ਼ੁਰੂਆਤ ਸਰਸਵਤੀ ਪੂਜਾ ਅਤੇ ਗਣੇਸ਼ ਵੰਦਨਾ ਕਰਕੇ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਐਮ.ਕੇ. ਮਿਸ਼ਰਾ ਨੇ ਕਾਲਜ 'ਚੋਂ ਪਾਸ ਆਊਟ ਹੋਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਭਵਿੱਖ ਵਿਚ ਉੱਚੇ ਮੁਕਾਮ ਹਾਸਿਲ ਕਰਨ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਫੇਅਰਵੈਲ ਪਾਰਟੀ ਕੋਆਰਡੀਨੇਟਰ ਪ੍ਰੋਫੈਸਰ ਅਮਨਜੀਤ ਸਿੰਘ ਦੀ ਦੇਖ-ਰੇਖ ਵਿੱਚ ਉਲੀਕੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਜਿੰਨਾਂ ਵਿਚ ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ।ਇਸ ਮੌਕੇ ਪ੍ਰੋਫੈਸਰ ਗੁਰਤੇਜ ਸਿੰਘ ਤੇਜੀ, ਪ੍ਰੋਫੈਸਰ ਸ਼ੰਟੀ ਕੁਮਾਰ, ਪ੍ਰੋਫੈਸਰ ਜਸਪ੍ਰੀਤ ਕੌਰ,ਪ੍ਰੋਫੈਸਰ ਸੁਖਪਾਲ ਕੌਰ,ਪ੍ਰੋਫੈਸਰ ਅਵਤਾਰ ਸਿੰਘ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
