Saturday, May 25, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਦਿ ਰੌਇਲ ਗਲੋਬਲ ਸਕੂਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

ਦਿ ਰੌਇਲ ਗਲੋਬਲ ਸਕੂਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ  : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਠੰਢੇ-ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥੀਆਂ ਨੂੰ ਧਰਮ ਤੇ ਸੱਭਿਆਚਾਰ ਨਾਲ ਜੋੜਨਾ ਅੱਜ ਦੇ ਯੁੱਗ ਵਿੱਚ ਅਤਿ ਜ਼ਰੂਰੀ ਹੈ। ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਜੁਲਮ ਦੇ ਵਿਰੁੱਧ ਆਪਣੀ ਸਹੀਦੀ ਦੇ ਦਿੱਤੀ ਤਾਂ ਸਾਡਾ ਵੀ ਫ਼ਰਜ਼ ਹੈ ਕਿ ਅਸੀਂ ਉਹਨਾਂ ਦੀ ਸ਼ਹੀਦੀ ਨੂੰ ਯਾਦ ਰੱਖੀਏ ਉਹਨਾਂ ਦੀਆਂ ਸਿੱਖਿਆਵਾਂ 'ਤੇ ਚੱਲੀਏ। ਇਸ ਲਈ ਅਧਿਆਪਕਾਂ ਦੇ ਸਹਿਯੋਗ ਸਦਕਾ ਛਬੀਲ ਦਾ ਪ੍ਰਬੰਧ ਕੀਤਾ ਗਿਆ ਹੈ। ਵਿਦਿਆਰਥੀਆਂ,ਅਧਿਆਪਕਾਂ ਤੇ ਸਕੂਲ ਸਹਿਯੋਗੀ ਸਟਾਫ ਵੱਲੋਂ ਠੰਢੇ-ਮਿੱਠੇ ਜਲ ਦੀ ਛਬੀਲ ਤਿਆਰ ਕੀਤੀ ਗਈ ਤੇ ਵਰਤਾਈ ਗਈ।ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੂਰੀ ਸੇਵਾ ਭਾਵਨਾ ਨਾਲ ਰਾਹਗੀਰਾਂ ਨੂੰ ਛਬੀਲ ਪਿਲਾਈ ਗਈ।ਇਸ ਮੌਕੇ ਸਕੂਲ ਦੇ ਚੈਅਰਮੈਨ ਏਕਮਜੀਤ ਸੋਹਲ ਨੇ  ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕੀਤੇ ਇਸ ਸੇਵਾ ਕਾਰਜ ਦੀ ਸ਼ਲਾਘਾ ਕੀਤੀ। ਇਸ ਤੋਂ ਬਿਨਾਂ ਸਮੇਂ ਸਮੇਂ 'ਤੇ ਸਕੂਲ ਵੱਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।