ਸਰਕਾਰੀ ਸੈਕੰਡਰੀ ਸਕੂਲ ਹੀਰੋਂ ਖੁਰਦ ਵਿਖੇ ਬੋਰਡ ਪ੍ਰੀਖਿਆਵਾਂ 'ਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ,ਦਸਵੀਂ ਤੇ 12ਵੀਂ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੀਰੋਂ ਖੁਰਦ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਜਾਣਕਾਰੀ ਦਿੰਦਿਆ ਅਧਿਆਪਕ ਚਮਕੌਰ ਸਿੰਘ ਨੇ ਦੱਸਿਆ ਕਿ ਅੱਠਵੀਂ ਜਮਾਤ ਦੀ ਵਿਦਿਆਰਥਣ ਨਵਜੋਤ ਕੌਰ,ਬੱਸਪ੍ਰੀਤ ਕੌਰ,ਬੇਅੰਤ ਕੌਰ ਤੇ ਅਰਸ਼ਦੀਪ ਸਿੰਘ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ ਤੇ ਦਸਵੀਂ ਜਮਾਤ ਦੇ ਵਿਦਿਆਰਥੀ ਜਸਪਾਲ ਸਿੰਘ,ਆਕਾਸ਼ਦੀਪ ਕੌਰ,ਕਮਲ ਕੌਰ ਨੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ।ਬਾਰਵੀਂ ਜਮਾਤ ਦੇ ਵਿਦਿਆਰਥੀ ਪਿੰਕੀ ਕੌਰ,ਮਨਦੀਪ ਕੌਰ,ਹਰਮਨਪ੍ਰੀਤ ਕੌਰ ਨੇ ਕ੍ਰਮਵਾਰ ਪਹਿਲਾ,ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ।ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੂਹ ਸਕੂਲ ਸਟਾਫ਼ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਕੂਲ ਇੰਚਾਰਜ ਰਮਨਦੀਪ ਸਿੰਘ,ਚਮਕੌਰ ਸਿੰਘ,ਸਿੰਦਰਪਾਲ ਕੌਰ,ਗੁਰਪ੍ਰੀਤ ਸਿੰਘ,ਸੁਖਵਿੰਦਰ ਸਿੰਘ,ਪ੍ਰਿਆ ਰਾਣੀ,ਮਨਦੀਪ ਕੌਰ,ਜਸਪ੍ਰੀਤ ਕੌਰ,ਮਨੂੰ ਰਿਸੀ਼ ਅਤੇ ਸਤਵਿੰਦਰਪਾਲ ਸਿੰਘ ਹਾਜ਼ਰ ਸਨ।
