Monday, May 6, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ 'ਚ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ

ਦਿ ਰੌਇਲ ਗਲੋਬਲ ਸਕੂਲ 'ਚ ਕਰਵਾਇਆ ਓਰੀਐਂਟੇਸ਼ਨ ਪ੍ਰੋਗਰਾਮ


ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ,ਜਿਸ ਵਿੱਚ ਲਗਭਗ 200 ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ।ਸਕੂਲ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਮਾਪਿਆਂ ਨੂੰ ਜੀ ਆਇਆਂ ਨੂੰ ਆਖਦਿਆਂ ਵਿਦਿਆਰਥੀਆਂ ਦੇ ਅਕਾਦਮਿਕ ਅਤੇ ਵਿਅਕਤੀਗਤ ਵਿਕਾਸ ਦੇ ਪਾਲਨ ਪੋਸ਼ਣ ਵਿੱਚ ਸਕੂਲ ਅਤੇ ਮਾਪਿਆਂ ਦਰਮਿਆਨ ਮਜ਼ਬੂਤ ਸਾਂਝੀਦਾਰੀ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਸੰਸਥਾ ਦੇ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਪਾਲਣਾ ਕਰਨ ਲਈ ਪ੍ਰੇਰਿਆ।ਇਸ ਦੌਰਾਨ ਵਿਦਿਆਰਥੀਆਂ ਅਤੇ ਮਾਪਿਆਂ ਨੇ ਕਈ ਅਹਿਮ ਜਾਣਕਾਰੀਆਂ ਹਾਸਲ ਕੀਤੀਆਂ।ਇਸ ਸਮਾਗਮ ਵਿੱਚ ਸੰਸਥਾ ਦੇ ਵਿੱਦਿਅਕ ਦਰਸ਼ਨ, ਰਾਸ਼ਟਰੀ ਪਾਠਕ੍ਰਮ ਫਰੇਮ ਵਰਕ ਨੂੰ ਲਾਗੂ ਕਰਨ ਅਤੇ ਪਾਠਕ੍ਰਮ ਦੇ ਡਿਜ਼ਾਈਨ ਦੀਆਂ ਪੇਚੀਦਗੀਆਂ ਬਾਰੇ ਇੱਕ ਸੰਪੂਰਨ ਸੰਖੇਪ ਜਾਣਕਾਰੀ ਪ੍ਰਦਾਨ ਕੀਤੀ।ਵੱਖ-ਵੱਖ ਵਿਸ਼ਿਆਂ ਅਤੇ ਆਉਣ ਵਾਲੇ ਸਾਲ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ।ਉਹਨਾਂ ਨੇ ਕਿਹਾ ਕਿ ਉਹ ਮਾਤਾ ਪਿਤਾ ਨੂੰ ਸਕੂਲ ਮੈਨੇਜ਼ਮੈਂਟ,ਸਕੂਲ ਅਧਿਆਪਕ ਅਤੇ ਮਾਪਿਆਂ ਦੇ ਸਹਿਯੋਗ ਨਾਲ ਬੱਚੇ ਦਾ ਭਵਿੱਖ ਉਜਵਲ ਬਣਾਉਣ ਵਿਚ ਯਤਨ ਕਰਾਂਗੇ।ਇਸ ਪ੍ਰੋਗਰਾਮ ਵਿਚ ਸਕੂਲ ਮੈਨੇਜ਼ਮੈਂਟ,ਸਕੂਲ ਦੀ ਪਾਲਿਸੀ ਅਤੇ ਬੱਚਿਆਂ ਨੂੰ ਪੜ੍ਹਾਉਣ ਦੇ ਢੰਗ ਤੋਂ ਮਾਪਿਆਂ ਨੂੰ ਜਾਣੂ ਕਰਵਾਇਆ।ਨਾਲ ਹੀ ਮਾਪਿਆਂ ਨੂੰ ਬੱਚਿਆਂ ਨਾਲ ਪੜ੍ਹਾਈ ਅਤੇ ਉਨ੍ਹਾਂ ਦੇ ਅਚਾਰ-ਵਿਹਾਰ ਤੇ ਧਿਆਨ ਰੱਖਣ ਦੇ ਢੰਗ ਬਾਰੇ ਵੀ ਜਾਣਕਾਰੀ ਦਿੱਤੀ। ਮਾਪਿਆਂ ਨੂੰ ਬੱਚਿਆਂ ਲਈ ਸਕੂਲ ਵਿਚ ਸੁਰੱਖਿਅਤ ਵਾਤਾਵਾਰਣ ਦਾ ਆਸ਼ਵਾਸਨ ਦਿਲਾਇਆ। ਅਖੀਰ ਵਿਚ ਮਾਪਿਆਂ ਨੂੰ ਬੱਚਿਆਂ ਦੇ ਅਧਿਆਪਕਾਂ ਨਾਲ ਮਿਲਵਾਇਆ ਗਿਆ ਅਤੇ ਉਨ੍ਹਾਂ ਨੇ ਅਧਿਆਪਕਾਂ ਨਾਲ ਆਪਣੇ ਵਿਚਾਰ ਅਤੇ ਸਵਾਲ ਜਵਾਬ ਸਾਂਝੇ ਕੀਤੇ।