ਅਕਾਲ ਅਕਡੈਮੀ ਚੀਮਾ ਪੰਜਾਬੀ ਮਾਧਿਅਮ ਦੇ ਸਕੂਲ ਪੱਧਰੀ ਖੇਡਾਂ ਚ’ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਜਾਰੀ ਕੀਤੇ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਚੀਮਾ ਪੰਜਾਬੀ ਮਾਧਿਅਮ ਵਿਖੇ ਸਾਲ 2023-24 ਦੀਆਂ 67ਵੀਆਂ ਪੰਜਾਬ ਸਕੂਲ ਖੇਡਾਂ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਪੱਧਰ 'ਤੇ ਹਿੱਸਾ ਲਿਆ ਅਤੇ ਜੇਤੂ ਬਣ ਕੇ ਵੱਖ-ਵੱਖ ਸਥਾਨ ਹਾਸਿਲ ਕੀਤੇ।ਇਹਨਾਂ ਖੇਡ ਮੁਕਾਬਲਿਆਂ ਵਿੱਚ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਾਣਕਾਰੀ ਦਿੰਦਿਆਂ ਡੀ.ਪੀ.ਈ. ਪਰਗਟ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਅਕਾਲ ਅਕੈਡਮੀ ਦੇ ਖਿਡਾਰੀਆਂ ਨੇ ਵੱਖ-ਵੱਖ ਪੱਧਰ 'ਤੇ ਵੱਖ-ਵੱਖ ਖੇਡਾਂ ਦਾ ਅਨੁਭਵ ਪ੍ਰਾਪਤ ਕੀਤਾ 67 ਵੀਆ ਜੋਨਲ ਪੱਧਰੀ ਸਕੂਲ ਖੇਡਾਂ 2023-24 ਫੁੱਟਬਾਲ,ਖੋ-ਖੋ ਐਥਲੈਟਿਕਸ, ਹੈਂਡਬਾਲ ਯੋਗਾ,ਬਾਸਕਿਟਬਾਲ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ 'ਤੇ ਅਕਾਲ ਅਕੈਡਮੀ ਚੀਮਾ ( ਪੰਜਾਬੀ ਮਾਧਿਅਮ) ਦੇ ਵਿਦਿਆਰਥੀਆਂ ਨੇ ਜੋਨ,ਜਿਲ੍ਹਾ ਅਤੇ ਰਾਸ਼ਟਰੀ ਪੱਧਰ 'ਤੇ ਆਪਣੀ ਛਾਪ ਛੱਡੀ ਹੈ। ਇਸ ਸਾਲ ਵੀ ਯਕੀਨੀ ਤੌਰ 'ਤੇ ਅਕਾਲ ਅਕੈਡਮੀ ਦੇ ਖਿਡਾਰੀਆਂ ਤੋਂ ਚੰਗੇ ਪ੍ਰਦਰਸ਼ਨ ਦੀ ਉਮੀਦ ਸੀ ਕਿਓਂਕਿ ਇਸ ਸਾਲ ਖਿਡਾਰੀ ਨਵੀਂ ਊਰਜਾ ਅਤੇ ਜੋਸ਼ ਨਾਲ ਸਕੂਲੀ ਖੇਡਾਂ ਦੀ ਤਿਆਰੀ ਵਿੱਚ ਜੁਟੇ ਹੋਏ ਸਨ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ, ਉਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਹੋਇਆਂ ਭਵਿੱਖ ਵਿੱਚ ਖੇਡਾਂ ਅਤੇ ਵਿੱਦਿਅਕ ਪੱਧਰ 'ਤੇ ਪ੍ਰਾਪਤੀਆਂ ਲਈ ਜਾਗਰੂਕ ਕੀਤਾ। ਪ੍ਰਿੰਸੀਪਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਤਨ-ਮਨ ਦੀ ਤੰਦਰੁਸਤੀ ਲਈ ਪੜਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ।ਇਸ ਮੌਕੇ ਅਕਾਲ ਅਕੈਡਮੀ ਚੀਮਾ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ।
