ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਮਜ਼ਦੂਰ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ ਹੀਰੋਂ ਖੁਰਦ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ।ਜਿਸ ਦੇ ਉਦੇਸ਼ ਵਿਦਿਆਰਥੀਆਂ ਨੂੰ ਵੱਖ ਵੱਖ ਪੇਸ਼ਿਆਂ ਨਾਲ ਸੰਬੰਧਿਤ ਲੋਕਾਂ ਦਾ ਸਤਿਕਾਰ ਕਰਨਾ ਸਿਖਾਉਣਾ ਸੀ।ਮਜ਼ਦੂਰ ਦਿਵਸ ਨਾਲ ਸਬੰਧਤ ਕਈ ਗਤੀਵਿਧੀਆਂ ਕਰਵਾਈਆਂ। ਸਕੂਲ ਦੇ ਵਿਦਿਆਰਥੀਆਂ ਨੇ ਗੀਤ,ਕਵਿਤਾ,ਭਾਸ਼ਣ ਆਦਿ ਪੇਸ਼ ਕੀਤੇ ਗਏ। ਸਕੂਲ ਵਿੱਚ ਇਸ ਤਰਾਂ ਦੀਆਂ ਗਤੀਵਿਧੀਆਂ ਕਰਨ ਦਾ ਉਦੇਸ਼ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੈ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੇਸ਼ ਦੇ ਕਿਰਤੀ ਵਰਗ ਤੇ ਨਿਰਭਰ ਕਰਦੀ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਵਿਸ਼ਵ ਭਰ ਵਿੱਚ ਇੱਕ ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ ਜੋ ਦੇਸ਼ ਦੇ ਕਾਮਿਆਂ ਅਤੇ ਕਿਰਤੀਆਂ ਨੂੰ ਸਮਰਪਿਤ ਹੈ। ਉਨਾਂ ਨੇ ਕਿਹਾ ਕਿ ਸਾਨੂੰ ਹਰ ਵਰਗ ਦਾ ਸਤਿਕਾਰ ਕਰਨਾ ਚਾਹੀਦਾ ਸਕੂਲ ਪ੍ਰਿੰਸੀਪਲ ਦੁਆਰਾ ਬੱਚਿਆਂ ਨੂੰ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਸਮਝਾਇਆ ਗਿਆ ਕਿ ਇਹ ਦਿਨ ਦੇਸ਼ ਦੇ ਕਾਮਿਆਂ ਦੀਆਂ ਉਪਲਬਧੀਆਂ ਨੂੰ ਮਨਾਉਣ ਲਈ ਹਰ ਸਾਲ ਇੱਕ ਮਈ ਨੂੰ ਮਨਾਇਆ ਜਾਂਦਾ ਹੈ । ਭਾਰਤ ਵਿੱਚ ਸਭ ਤੋਂ ਪਹਿਲਾਂ 1923 ਵਿੱਚ ਚੇਨਈ ਵਿੱਚ ਮਜ਼ਦੂਰ ਦਿਵਸ ਕਿਸਾਨ ਪਾਰਟੀ ਦੁਆਰਾ ਮਨਾਇਆ ਗਿਆ ਸੀ ਅਤੇ ਇਹ ਕੇਵਲ ਹਿੰਦੁਸਤਾਨ ਵਿੱਚ ਹੀ ਨਹੀਂ ਪੂਰੇ ਸੰਸਾਰ ਭਰ ਵਿੱਚ ਮਨਾਇਆ ਜਾਂਦਾ ਹੈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਹਾਇਕ ਸਟਾਫ਼ ਨੂੰ ਸਨਮਾਨ ਚਿੰਨ੍ਹ ਵੀ ਦਿੱਤੇ ਗਏ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸੀ।
