Saturday, June 15, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਬਰਸੀ ਸਮਾਗਮ 16 ਜੂਨ ਨੂੰ

ਸ਼ਹੀਦ ਸਿਪਾਹੀ ਗੁਰਬਿੰਦਰ ਸਿੰਘ ਦੀ ਬਰਸੀ ਸਮਾਗਮ 16 ਜੂਨ ਨੂੰ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸੰਨ 2020 ਵਿੱਚ ਲਦਾਖ਼ ਦੀ ਗਿਲਵਾਨ ਘਾਟੀ ਵਿਚ ਚੀਨੀ ਫੌਜ ਨਾਲ ਝੜਪ ਦੌਰਾਨ ਸ਼ਹੀਦ ਹੋਏ ਸਿਪਾਹੀ ਗੁਰਬਿੰਦਰ ਸਿੰਘ ਤੋਲਾਵਾਲ ਦੀ ਬਰਸੀ 16 ਜੂਨ ਨੂੰ ਉਹਨਾਂ ਦੇ ਗ੍ਰਹਿ ਵਿਖੇ ਮਨਾਈ ਜਾ ਰਹੀ ਹੈ।ਸਹੀਦ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਆਖੰਡਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਹੋਵੇਗਾ।ਉਹਨਾਂ ਦੱਸਿਆ ਕਿ ਸ਼ਰਧਾਂਜਲੀ ਸਮਾਗਮ ਦੌਰਾਨ ਕੈਬਨਿਟ ਵਜ਼ੀਰ ਅਮਨ ਅਰੋੜਾ ਤੋਂ ਇਲਾਵਾ ਇਲਾਕੇ ਦੀਆਂ ਧਾਰਮਿਕ,ਸਮਾਜਿਕ ਅਤੇ ਰਾਜਨੀਤਿਕ ਜਥੇਬੰਦੀਆਂ,ਸਾਬਕਾ ਫੌਜੀਆਂ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ।ਉਨ੍ਹਾਂ ਲੋਕਾਂ ਨੂੰ ਬਰਸੀ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ।