Saturday, July 27, 2024

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਰੌਇਲ ਕਾਲਜ ਬੋੜਾਵਾਲ ਦਾ ਐਮ.ਏ. ਰਾਜਨੀਤੀ ਸ਼ਾਸ਼ਤਰ ਦਾ ਨਤੀਜਾ ਰਿਹਾ 100 ਫੀਸਦ


ਰੌਇਲ ਕਾਲਜ ਬੋੜਾਵਾਲ ਦਾ ਐਮ.ਏ. ਰਾਜਨੀਤੀ ਸ਼ਾਸ਼ਤਰ ਦਾ ਨਤੀਜਾ ਰਿਹਾ 100 ਫੀਸਦ

ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੌਇਲ ਗਰੁੱਪ ਆਫ ਕਾਲਜ਼ਿਜ ਬੋੜਾਵਾਲ ਦੇ ਐਮ.ਏ. ਰਾਜਨੀਤੀ-ਸ਼ਾਸ਼ਤਰ ਭਾਗ ਦੂਜਾ ਸਮੈਸਟਰ ਤੀਜਾ ਦਾ ਨਤੀਜਾ 100 ਫੀਸਦੀ ਰਿਹਾ। ਰਾਜਨੀਤੀ-ਸ਼ਾਸ਼ਤਰ ਦੀ ਇੰਚਾਰਜ ਸਹਾਇਕ ਪ੍ਰੋਫ਼ੈਸਰ ਸਿਮਰਨਜੀਤ ਕੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਮ.ਏ. ਰਾਜਨੀਤੀ-ਸ਼ਾਸ਼ਤਰ, ਭਾਗ ਦੂਜੇ ਦੇ ਸਮੈਸਟਰ ਤੀਜੇ ਦਾ ਨਤੀਜਾ ਐਲਾਨਿਆ  ਗਿਆ ਹੈ, ਜਿਸ ਵਿੱਚ ਦਿ ਰੌਇਲ ਗਰੁੱਪ ਆਫ ਕਾਲਜ਼ਿਜ ਬੋੜਾਵਾਲ ਦੇ ਵਿਦਿਆਰਥੀ ਸੁਖਦੀਪ ਸਿੰਘ ਨੇ 85 .ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਬਲਜੀਤ ਕੌਰ ਨੇ 83 .ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ  ਅਮਨਦੀਪ ਕੌਰ ਤੇ ਰਾਜਵੀਰ ਕੌਰ ਨੇ 80 .ਫੀਸਦੀ ਅੰਕ ਪ੍ਰਾਪਤ ਕਰਦਿਆਂ ਸਾਂਝੇ ਰੂਪ ਵਿੱਚ ਤੀਜਾ ਸਥਾਨ ਹਾਸਲ ਕਰਕੇ  ਸੰਸਥਾ ਅਤੇ ਮਾਪਿਆ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਰਾਜਨੀਤੀ-ਸ਼ਾਸ਼ਤਰ ਵਿਭਾਗ ਦੇ ਪ੍ਰੋਫੈਸਰ  ਸਾਹਿਬਾਨ ,ਵਿਦਿਆਰਥੀਆਂ ਅਤੇ ਮਾਪਿਆ ਨੂੰ ਵਧਾਈ ਦਿੱਤੀ। ਕਾਲਜ ਦੇ ਡੀਨ ਅਕਾਦਮਕਿ ਡਾ. ਕੁਲਵਿੰਦਰ ਸਿੰਘ ਸਰਾਂ ਅਤੇ ਡੀਨ ਓਪਰੇਸ਼ਨਜ਼ ਪ੍ਰੋਫੈਸਰ ਸੁਰਜਨ ਸਿੰਘ ਹੋਰਾਂ ਨੇ ਇਸ ਸਲਾਘਾ ਯੋਗ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦਿਆਂ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ ।ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਰਾਜਨੀਤੀ ਸ਼ਾਸ਼ਤਰ ਵਿਭਾਗ ਦੇ  ਵਿਦਿਆਰਥੀਆਂ ਦੀ ਮਿਹਨਤ ਅਤੇ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਆ।