ਨੈਸ਼ਨਲ ਕਾਲਜ ਭੀਖੀ ਦਾ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ 100 ਫੀਸਦੀ ਰਿਹਾ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਸ ਖੇਤਰ ਦੇ ਨਾਮਵਰ ਵਿਦਿਅਕ ਸੰਸਥਾ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ 100 ਫੀਸਦੀ ਰਿਹਾ। ਕਾਲਜ ਪ੍ਰਿੰਸੀਪਲ ਡਾ. ਐਮ. ਕੇ. ਮਿਸ਼ਰਾ ਨੇ ਦੱਸਿਆ ਕਿ ਜਵਬਿੰਦਰ ਸਿੰਘ ਨੇ 80 ਫ਼ੀਸਦੀ ਅੰਕਾਂ ਨਾਲ ਪਹਿਲਾ, ਹਰਸ਼ ਨੇ 76 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਰੇਖਾ ਰਾਣੀ ਨੇ 72 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਨੇ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਦਿੰਦੇ ਹੋਏ ਭਵਿੱਖ ਵਿਚ ਵੀ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਕਿਹਾ।ਕਾਲਜ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਸਾਰੇ ਵਿਦਿਅਰਥੀਆਂ ਨੂੰ ਉੱਚ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਾਲਜ ਦਾ ਰੌਸ਼ਨ ਕਰਨ ਲਈ ਹੋਰ ਵਧੇਰੇ ਮਿਹਨਤ ਕਰਨ ਤੇ ਜ਼ੋਰ ਦਿੱਤਾ। ਇਸ ਮੌਕੇ ਪ੍ਰੋਫ਼ੈਸਰ ਗੁਰਤੇਜ ਸਿੰਘ ਤੇਜੀ, ਪ੍ਰੋਫ਼ੈਸਰ ਰਵੀ ਕੁਮਾਰ ਪ੍ਰੋਫ਼ੈਸਰ ਆਸ਼ਾ ਰਾਣੀ, ਪ੍ਰੋਫ਼ੈਸਰ ਬਲਵਿੰਦਰ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸਨ।
