ਵਿਧਾਇਕ ਬੁੱਧ ਰਾਮ ਵੱਲੋਂ 2 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ
ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾਂ ਸਰਕਾਰ ਦਾ ਫਰਜ਼-ਵਿਧਾਇਕ ਬੁੱਧ ਰਾਮਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਸਰਕਾਰਾਂ ਦਾ ਫਰਜ਼ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਵਿਕਾਸ ਕਾਰਜਾਂ ਦੀ ਲੜੀ ਵਿਚ ਹਲਕਾ ਬੁਢਲਾਡਾ ਅੰਦਰ 02 ਕਰੋੜ 96 ਲੱਖ ਦੀ ਲਾਗਤ ਵਾਲੀਆਂ ਪੰਜ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕੀਤਾ।ਉਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਦਾਤੇਵਾਸ ਤੋਂ ਫੁੱਲੂ ਵਾਲਾ ਡੋਗਰਾ ਲਿੰਕ ਸੜਕ ਕਰੀਬ 4 ਕਿਲੋਮੀਟਰ ਨੂੰ 73 ਲੱਖ ਦੀ ਲਾਗਤ, ਪਿੰਡ ਸੇਖੂਪੁਰ ਖੁਡਾਲ ਦੀ ਫਿਰਨੀ ਇੱਕ ਕਿਲੋਮੀਟਰ ਦੀ ਲੰਬਾਈ ਵਾਲੀ ਸੜਕ ਨੂੰ 26 ਲੱਖ ਰੁਪਏ ਦੀ ਲਾਗਤ, ਪਿੰਡ ਜਲਵੇੜਾ ਵਿੱਚ ਡਰੇਨ ਦਾ ਪੁਲ 52 ਲੱਖ ਰੁਪਏ ਦੀ ਲਾਗਤ, ਬਰੇਟਾ ਤੋਂ ਜਲਵੇੜਾ -ਸੰਘਰੇੜੀ ਲਿੰਕ ਸੜਕ ਕਰੀਬ ਪੌਣੇ ਚਾਰ ਕਿਲੋਮੀਟਰ ਲੰਬਾਈ 70 ਲੱਖ ਰੁਪਏ ਦੀ ਲਾਗਤ, ਜੀਵਨ ਨਗਰ ਤੋਂ ਪਿੰਡ ਰਿਉਂਦ ਕਲਾਂ ਸਾਢੇ ਤਿੰਨ ਕਿਲੋਮੀਟਰ ਲੰਬਾਈ ਵਾਲੀ ਸੜਕ 75 ਲੱਖ ਰੁਪਏ ਦੀ ਲਾਗਤ ਨਾਲ ਮਾਰਕੀਟ ਕਮੇਟੀ ਫੰਡਾਂ ਚੋਂ ਤਿਆਰ ਕਰਵਾਈਆਂ ਗਈਆਂ ਹਨ, ਜਿਸ ਨਾਲ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ।ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀਆਂ ਦੇ ਫੰਡਾਂ ਨਾਲ ਇਹ ਸੜਕਾਂ ਮੁਕੰਮਲ ਕਰਵਾਈਆਂ ਹਨ I ਉਨ੍ਹਾਂ ਕਿਹਾ ਕਿ ਪਿੰਡਾਂ ਸ਼ਹਿਰਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਵਚਨਬੱਧ ਹੈ lਇਸ ਮੌਕੇ ਮੰਡੀ ਬੋਰਡ ਦੇ ਐਕਸੀਅਨ ਬਿਪਨ ਖੰਨਾ, ਐਸ.ਡੀ.ਓ.ਕਰਮਜੀਤ ਸਿੰਘ,ਰਮਨਦੀਪ ਸਿੰਘ ਗੁੜੱਦੀ ਜ਼ਿਲ੍ਹਾ ਯੂਥ ਪ੍ਰਧਾਨ ਆਮ ਆਦਮੀ ਪਾਰਟੀ , ਤਿੰਨੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਸਤੀਸ਼ ਸਿੰਗਲਾ ਬੁਢਲਡਾ,ਰਣਜੀਤ ਸਿੰਘ ਫਰੀਦ ਕੇ ਬੋਹਾ, ਚਮਕੌਰ ਸਿੰਘ ਖੁਡਾਲ ਬਰੇਟਾ, ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ ਜਿਲ੍ਹਾ ਮਾਨਸਾ, ਗੁਰਦਰਸ਼ਨ ਸਿੰਘ ਪਟਵਾਰੀ ਓ. ਐਸ.ਡੀ.,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਕੁਲਾਣਾ,ਕੁਲਵਿੰਦਰ ਸਿੰਘ ਖੁਡਾਲ,ਕੁਲਵੰਤ ਸਿੰਘ ਸ਼ੇਰਖਾਂ ਵਾਲਾ,ਅਵਤਾਰ ਸਿੰਘ ਮਘਾਣੀਆਂ, ਸੰਸਾਰ ਸਿੰਘ ਸਿਰਸੀਵਾਲਾ, ਅਤੇ ਸੀਨੀਅਰ ਆਗੂ ਸੁਭਾਸ਼ ਨਾਗਪਾਲ, ਰਜਿੰਦਰ ਸ਼ਰਮਾ, ਬਲਵਾਨ ਸਿੰਘ ਜਲਵੇੜਾ, ਗੁਰਪ੍ਰੀਤ ਸਿੰਘ ਸੰਘਰੇੜੀ, ਲਖਵਿੰਦਰ ਸਿੰਘ ਭੁੱਲਰ ਰਿਉਂਦ, ਅਮਨਦੀਪ ਸਿੰਘ ਭੁੱਲਰ,ਚਰਨਜੀਤ ਸਿੰਘ ਰਿਉਂਦ, ਗੁਰਦੀਪ ਸਿੰਘ ਦਿਆਲਪੁਰਾ, ਸਰਪੰਚ ਰਣਜੀਤ ਸਿੰਘ ਦਾਤੇਵਾਸ, ਡਾ. ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ,ਹਰਭਜਨ ਸਿੰਘ ਪੰਚਾਇਤ ਸਕੱਤਰ,ਵੈਦ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
