ਦੀ ਆਕਸਫੋਰਡ ਸਕੂਲ ਚੀਮਾ ਦੇ ਵਿਦਿਆਰਥੀ ਗੁਰਲਕਸ਼ ਸਿੰਘ ਨੇ ਜਿਲ੍ਹਾ ਪੱਧਰੀ ਟੂਰਨਾਮੈਂਟ 'ਚ ਪ੍ਰਾਪਤ ਕੀਤਾ ਦੂਜਾ ਸਥਾਨ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀ ਗੁਰਲਕਸ਼ ਸਿੰਘ ਅੰਡਰ-17 (ਭਾਰ ਵਰਗ 66 ਤੋਂ 70) ਜਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਬਾਕਸਿੰਗ ਦੀਆਂ ਇਹ ਖੇਡਾਂ ਜੋ ਕਿ ਸਕੂਲ (ਆਫ਼ ਐਮੀਨਸ ਛਾਜਲੀ) ਵਿੱਚ ਕਰਵਾਈਆਂ ਗਈਆਂ ਜਿਸ ਵਿੱਚ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਗੁਰਲਕਸ਼ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਉਹਨਾਂ ਕਿਹਾ ਕਿ ਸਾਨੂੰ ਇਹੋ ਜਿਹੇ ਹੋਣਹਾਰ ਵਿਦਿਆਰਥੀ 'ਤੇ ਮਾਣ ਮਹਿਸੂਸ ਹੁੰਦਾ ਹੈ ਜੋ ਕਿ ਆਪਣੀ ਸਖਤ ਮਿਹਨਤ ਦੇ ਸਦਕਾ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੇ ਹਨ। ਉਹਨਾਂ ਨੇ ਬਾਕੀ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨਾਂ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਉਹਨਾਂ ਦੀ ਮਿਹਨਤ ਅਤੇ ਕੋਚ ਰਾਹੁਲ ਕੁਮਾਰ, ਡੀ.ਪੀ.ਈ. ਹਰਪ੍ਰੀਤ ਸਿੰਘ ਦੀ ਮਿਹਨਤ ਦਾ ਸਿੱਟਾ ਹੈ।ਉਹਨਾਂ ਉਮੀਦ ਜਤਾਈ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਹ ਵਿਦਿਆਰਥੀ ਇਸੇ ਤਰ੍ਹਾਂ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖੇਗਾ। ਸਕੂਲ ਦੇ ਚੇਅਰਮੈਨ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਵੱਲੋਂ ਸਕੂਲ ਪੁੱਜਣ 'ਤੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ।
