Thursday, August 15, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਬਿਹਤਰੀਨ ਸੇਵਾਵਾਂ ਬਦਲੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਸਤਵੀਰ ਸਿੰਘ ਦਾ ਸਨਮਾਨ

ਬਿਹਤਰੀਨ ਸੇਵਾਵਾਂ ਬਦਲੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਸਤਵੀਰ ਸਿੰਘ ਦਾ ਸਨਮਾਨ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਸੁਤੰਤਰਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਜ਼ਿਲ੍ਹਾ ਮਾਨਸਾ ਦੇ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਵਿਖੇ ਕਨੂੰਨੀ ਸਲਾਹਕਾਰ ਵਜੋਂ ਕੰਮ ਕਰ ਰਹੇ ਸਤਵੀਰ ਸਿੰਘ ਦਾ ਸਨਮਾਨ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਵੱਲੋਂ ਕੀਤਾ ਗਿਆ।ਸਤਵੀਰ ਸਿੰਘ ਵੱਲੋਂ ਆਪਣੀਆਂ ਸੇਵਾਵਾਂ ਦੇ ਸ਼ੁਰੂਆਤੀ ਦੌਰ ਵਿੱਚ ਅੰਗਰੇਜ਼ੀ ਅਧਿਆਪਕ ਵਜੋਂ ਕੰਮ ਕੀਤਾ।ਅਧਿਆਪਕ ਦੇ ਤੌਰ 'ਤੇ ਬਿਹਤਰੀਨ ਸੇਵਾਵਾਂ ਅਦਾ ਕਰਦਿਆਂ ਸਿੱਖਿਆ ਵਿਭਾਗ ਲਈ ਰਿਸਰਚ ਦਾ ਕੰਮ ਵੀ ਕੀਤਾ ਜਦੋਂ ਜ਼ਿਲ੍ਹਾ ਸਿੱਖਿਆ ਦਫਤਰ ਵੱਖ ਵੱਖ ਕਨੂੰਨੀ ਕੇਸਾਂ ਵਿੱਚ ਦਿੱਕਤਾਂ ਦਾ ਸਾਹਮਣਾ ਕਰ ਰਿਹਾ ਸੀ ਉਸ ਸਮੇਂ ਤੋਂ ਹੁਣ ਤੱਕ ਸਤਵੀਰ ਸਿੰਘ ਨੇ ਦਫਤਰ ਨੂੰ ਆਪਣੀਆਂ ਸੇਵਾਵਾਂ ਦੇ ਕੇ ਦਫਤਰ ਅਤੇ ਸਰਕਾਰ ਦੇ ਹਿੱਤਾਂ ਨੂੰ ਮਹਿਫੂਜ਼ ਰੱਖਿਆ । ਸਤਵੀਰ ਸਿੰਘ ਦੇ ਕੰਮਾਂ ਬਾਰੇ ਦੱਸਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਭੁਪਿੰਦਰ ਕੌਰ ਨੇ ਕਿਹਾ ਕਿ ਸਤਵੀਰ ਸਿੰਘ ਦੇ ਕੰਮ 'ਤੇ ਜ਼ਿਲ੍ਹਾ ਦਫਤਰ ਮਾਣ ਮਹਿਸੂਸ ਕਰਦਾ ਹੈ।ਸਤਵੀਰ ਸਿੰਘ ਨੂੰ ਮਿਲੇ ਇਸ ਸਨਮਾਨ ਲਈ ਡਾਇਟ ਅਹਿਮਦਪੁਰ ਦੇ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ,ਬਲਾਕ ਨੋਡਲ ਅਫਸਰ ਗੁਰਮੀਤ ਸਿੰਘ,ਬਲਾਕ ਨੋਡਲ ਅਫਸਰ ਅਰੁਣ ਕੁਮਾਰ ਅਤੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨਵਨੀਤ ਕੱਕੜ ਨੇ ਮੁਬਾਰਕਬਾਦ ਦਿੱਤੀ।