ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਮਨਾਇਆ ਗਿਆ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮ ਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਸ਼ਿਸ਼ੂਵਾਟਿਕਾ ਦੇ ਨੰਨ੍ਹੇ ਮੁੰਨੇ ਬੱਚੇ ਰਾਧਾ ਕ੍ਰਿਸ਼ਨ ਦੇ ਪਹਿਰਾਵੇ ਵਿੱਚ ਸਕੂਲ ਆਏ। ਬੱਚਿਆਂ ਵੱਲੋਂ ਕ੍ਰਿਸ਼ਨ ਜੀ ਦੇ ਜਨਮ ਇਤਿਹਾਸ ਅਤੇ ਭਗਤੀ ਭਾਵ ਨਾਲ ਪੂਰਨ ਭਜਨ ਗੀਤ ਤੇ ਨਿਰਤ ਪੇਸ਼ ਕੀਤੇ ਗਏ। ਪੂਰਾ ਸਕੂਲ ਹੀ ਕ੍ਰਿਸ਼ਮਈ ਵਾਤਾਵਰਨ ਵਿੱਚ ਰੰਗ ਗਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੰਦੇ ਹੋਏ ਬੱਚਿਆਂ ਨੂੰ ਕ੍ਰਿਸ਼ਨ ਜੀ ਦੇ ਦਿਖਾਏ ਸੱਚ, ਆਪਸੀ ਪ੍ਰੇਮ ਤੇ ਲੋਕ ਕਲਿਆਣ ਦੇ ਰਾਹ ਤੇ ਚੱਲਣ ਲਈ ਪ੍ਰੇਰਿਤ ਕੀਤਾ।
