ਦਿ ਰੌਇਲ ਗਲੋਬਲ ਸਕੂਲ 'ਚ ਮਨਾਇਆ ਰੱਖੜੀ ਦਾ ਤਿਉਹਾਰ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਵਿਖੇ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਲੋਂ ਸਕੂਲ ਦੀਆਂ ਬੱਸਾਂ ਦੇ ਡਰਾਈਵਰਾਂ, ਕੰਡਕਟਰਾਂ ਅਤੇ ਮਾਲੀਆਂ ਨੂੰ ਰੱਖੜੀ ਬੰਨ੍ਹ ਕੇ ਰੱਖੜੀ ਦਾ ਤਿਉਹਾਰ ਮਨਾਇਆ ਗਿਆ। ਵਿਦਿਆਰਥੀਆਂ ਨੇ ਡਾ. ਸਰਬਜੀਤ ਕੌਰ ਸੋਹਲ, ਪ੍ਰਧਾਨ ਸਾਹਿਤ ਅਕਾਦਮੀ ਚੰਡੀਗੜ੍ਹ, ਡਾ. ਰਾਜਿੰਦਰ ਸਿੰਘ ਸੋਹਲ ਅਤੇ ਪ੍ਰਿੰਸੀਪਲ ਯੋਗਿਤਾ ਭਾਟੀਆ ਨੂੰ ਵੀ ਰੱਖੜੀ ਬੰਨ੍ਹੀ ।ਇਸ ਮੌਕੇ ਵਿਦਿਆਰਥੀਆਂ ਦੇ ਰੱਖੜੀ ਬਣਾਉਣ ਦੇ ਮੁਕਾਬਲੇ ਵੀ ਕਰਵਾਏ। ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਰੱਖੜੀ ਭਾਰਤ ਦਾ ਪ੍ਰਸਿੱਧ ਅਤੇ ਪ੍ਰਾਚੀਨ ਤਿਉਹਾਰ ਹੈ ਜੋ ਭੈਣ ਭਰਾ ਦੇ ਪਵਿੱਤਰ ਰਿਸ਼ਤੇ ਨੂੰ ਹੋਰ ਮਜਬੂਤ ਕਰਦਾ ਹੈ।ਇਸ ਮੌਕੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ੍ਹਦੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਉਮਰ ਅਤੇ ਤਰੱਕੀ ਲਈ ਅਰਦਾਸ ਕਰਦੀਆਂ ਹਨ ਅਤੇ ਭਰਾ ਆਪਣੀਆਂ ਭੈਣਾਂ ਨੂੰ ਤੋਹਫੇ ਦਿੰਦੇ ਹਨ ਤੇ ਹਮੇਸ਼ਾ ਉਨ੍ਹਾਂ ਦਾ ਸਾਥ ਦੇਣ ਦਾ ਵਾਅਦਾ ਕਰਦੇ ਹਨ। ਡਾ. ਸਰਬਜੀਤ ਕੌਰ ਸੋਹਲ ਪ੍ਰਧਾਨ ਸਾਹਿਤ ਅਕਾਦਮੀ ਚੰਡੀਗੜ੍ਹ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਕੂਲ ਵਿੱਚ ਕੰਮ ਕਰਨ ਵਾਲੇ ਸਾਰੇ ਇੱਕ ਪਰਿਵਾਰ ਦੀ ਤਰ੍ਹਾਂ ਹਨ ਇਸ ਲਈ ਸਾਨੂੰ ਸਭ ਦੀ ਕਦਰ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਭੈਣਾਂ ਭਰਾਵਾਂ ਨਾਲ ਪਿਆਰ ਨਾਲ ਰਲਕੇ ਰਹਿਣ ਅਤੇ ਇੱਕ ਦੂਜੇ ਦਾ ਹਮੇਸ਼ਾ ਸਹਿਯੋਗ ਕਰਨ ਦੀ ਪ੍ਰੇਰਨਾ ਦਿੱਤੀ। ਡਾ. ਰਾਜਿੰਦਰ ਸਿੰਘ ਸੋਹਲ ਨੇ ਸਮੂਹ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ।
