ਦੀ ਆਕਸਫੋਰਡ ਸਕੂਲ ਚੀਮਾ ਦੇ ਵਿਦਿਆਰਥੀ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਕੀਤਾ ਤੀਜਾ ਸਥਾਨ ਪ੍ਰਾਪਤ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦੀ ਆਕਸਫੋਰਡ ਪਬਲਿਕ ਸਕੂਲ ਚੀਮਾ ਦੇ ਵਿਦਿਆਰਥੀ ਨੇ ਸਕੇਟਿੰਗ 'ਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ।ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਮਨਿੰਦਰਜੀਤ ਕੌਰ ਧਾਲੀਵਾਲ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਸਿਮਰਨਜੀਤ ਸਿੰਘ ਨੇ ਰੋਲਰ ਸਕੇਟਿੰਗ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਤਗਮਾ ਹਾਸਿਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਉਹਨਾਂ ਕਿਹਾ ਕਿ ਸਾਨੂੰ ਇਹੋ ਜਿਹੇ ਹੋਣਹਾਰ ਵਿਦਿਆਰਥੀਆਂ ਤੇ ਮਾਣ ਮਹਿਸੂਸ ਹੁੰਦਾ ਹੈ ਜੋ ਕਿ ਆਪਣੀ ਸਖਤ ਮਿਹਨਤ ਦੇ ਸਦਕਾ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈ ਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰ ਰਹੇ ਹਨ। ਉਹਨਾਂ ਬਾਕੀ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਉਹਨਾਂ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਉਹਨਾਂ ਦੀ ਮਿਹਨਤ ਅਤੇ ਕੋਚ ਰਾਹੁਲ ਕੁਮਾਰ, ਡੀ.ਪੀ.ਈ. ਹਰਪ੍ਰੀਤ ਸਿੰਘ ਦੀ ਮਿਹਨਤ ਦਾ ਸਿੱਟਾ ਹੈ।ਉਹਨਾਂ ਉਮੀਦ ਜਤਾਈ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਵੀ ਇਹ ਵਿਦਿਆਰਥੀ ਇਸੇ ਤਰ੍ਹਾਂ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖੇਗਾ।ਸੰਸਥਾ ਦੇ ਚੇਅਰਮੈਨ ਚਮਕੌਰ ਸਿੰਘ, ਮੈਨੇਜਿੰਗ ਡਾਇਰੈਕਟਰ ਗੁਰਧਿਆਨ ਸਿੰਘ ਚਹਿਲ ਅਤੇ ਸਮੂਹ ਮੈਨੇਜਮੈਂਟ ਮੈਂਬਰਾਂ ਵੱਲੋਂ ਸਕੂਲ ਪੁੱਜਣ 'ਤੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ ਅਤੇ ਉਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
