ਅਕਾਲ ਅਕੈਡਮੀ ਚੀਮਾ (ਪੀਐਸਈਬੀ) ਦੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਕੀਤਾ ਪਹਿਲਾ ਸਥਾਨ ਪ੍ਰਾਪਤ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਚੀਮਾ (ਪੀਐਸਈਬੀ) ਦੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਨੇ 45 ਕਿਲੋ ਭਾਰ ਵਰਗ ਵਿੱਚ ਜੂਡੋ ਵਿੱਚ ਜ਼ਿਲ੍ਹਾ ਪੱਧਰ 'ਤੇ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਪ੍ਰਿੰਸੀਪਲ ਗੁਰਪ੍ਰੀਤ ਕੌਰ ਤੇ ਡੀਪੀਈ ਪ੍ਰਗਟ ਸਿੰਘ ਨੇ ਦੱਸਿਆ ਕਿ ਪੰਜਾਬ ਰਾਜ ਦੀਆਂ 68ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਾਰ ਹੀਰੋਜ ਸਟੇਡੀਅਮ ਸੰਗਰੂਰ ਵਿਖੇ ਹੋਈਆਂ ਜਿਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਜ਼ੋਨਾ ਨੇ ਭਾਗ ਲਿਆ। ਉਹਨਾਂ ਦੱਸਿਆ ਕਿ ਜੋਨ ਚੀਮਾ ਵੱਲੋਂ ਹੁਸਨਪੀ੍ਤ ਸਿੰਘ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕਰਕੇ ਰਾਜ ਪੱਧਰੀ ਖੇਡਾਂ ਲਈ ਆਪਣੀ ਥਾਂ ਪੱਕੀ ਕਰ ਲਈ ਹੈ। ਅਕੈਡਮੀ ਪੁੱਜਣ ਤੇ ਵਿਦਿਆਰਥੀ ਦਾ ਪ੍ਰਿੰਸੀਪਲ ਤੇ ਸਟਾਫ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਵੀ ਕੀਤਾ ਗਿਆ।ਵਿਦਿਆਰਥੀ ਦੀ ਜ਼ਿਲ੍ਹੇ 'ਚੋਂ ਸਾਨਦਾਰ ਪ੍ਰਾਪਤੀ 'ਤੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਅਤੇ ਡੀਪੀਈ ਪ੍ਰਗਟ ਸਿੰਘ ਨੇ ਵਿਦਿਆਰਥੀ ਅਤੇ ਉਹਨਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ।
