ਥਾਣਾ ਧਰਮਗੜ੍ਹ ਦੇ ਨਵੇਂ ਥਾਣਾ ਮੁਖੀ ਗੁਰਪਾਲ ਸਿੰਘ ਨੇ ਅਹੁਦਾ ਸੰਭਾਲਿਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਥਾਣਾ ਧਰਮਗੜ੍ਹ ਵਿਖੇ ਨਵੇਂ ਆਏ ਥਾਣਾ ਮੁਖੀ ਗੁਰਪਾਲ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।ਉਹ ਇਸ ਤੋਂ ਪਹਿਲਾਂ ਥਾਣਾ ਸ਼ੇਰਪੁਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।ਗੱਲਬਾਤ ਕਰਦਿਆਂ ਥਾਣਾ ਮੁਖੀ ਗੁਰਪਾਲ ਸਿੰਘ ਨੇ ਕਿਹਾ ਕਿ ਉਹਨਾਂ ਦੇ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ ਗਲਤ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗਲਤ ਕਾਰਵਾਈਆਂ ਕਰਨ ਵਾਲੇ ਲੋਕ ਆਪਣੀਆਂ ਕਾਰਵਾਈਆਂ ਤੋਂ ਬਾਜ ਆ ਜਾਣ ਨਹੀਂ ਤਾਂ ਉਹਨਾਂ ਦੇ ਖਿਲਾਫ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਥਾਣਾ ਮੁਖੀ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਆਮ ਲੋਕ ਨਵੇਂ ਟ੍ਰੈਫਿਕ ਰੂਲਾਂ ਬਾਰੇ ਜਾਗਰੂਕ ਹੋਣ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੋਈ ਵੀ ਵਾਹਨ ਚਲਾਉਣ ਨਾ ਦੇਣ ਕਿਉਂਕਿ ਇਸ ਦੀ ਉਲੰਘਨਾ ਕਰਨ 'ਤੇ ਉਹਨਾਂ ਮਾਪੇ ਜ਼ਿੰਮੇਵਾਰ ਹੋਣਗੇ।ਉਹਨਾਂ ਕਿਹਾ ਕਿ ਥਾਣੇ ਵਿਖੇ ਆਉਣ ਵਾਲੇ ਪਤਵੰਤਿਆਂ ਅਤੇ ਆਮ ਲੋਕਾਂ ਦਾ ਪੂਰਾ ਸਤਿਕਾਰ ਰੱਖਿਆ ਜਾਵੇਗਾ। ਉਹਨਾ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਤਾਂ ਹੀ ਵਧੀਆ ਪ੍ਰਸ਼ਾਸਨਿਕ ਸੁਧਾਰ ਦੀ ਆਸ ਕਰ ਸਕਦੇ ਹਾਂ।
