ਬਾਬਾ ਸ਼੍ਰੀ ਚੰਦ ਵਿਰੱਕਤ ਕੁਟੀਆ ਸਵਾਮੀ ਨਿਰੰਜਣ ਦੇਵ ਜੀ ਉਦਾਸੀਨ ਆਸ਼ਰਮ ਮਾਨਸਾ ਖੁਰਦ ਵਿਖੇ ਸਲਾਨਾ ਸਮਾਗਮ 16 ਨੂੰ : ਮਹੰਤ ਪ੍ਰਸ਼ੋਤਮ ਦਾਸ ਉਦਾਸੀਨ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਬਾਬਾ ਸ਼੍ਰੀ ਚੰਦ ਵਿਰੱਕਤ ਕੁਟੀਆ ਸਵਾਮੀ ਨਿਰੰਜਣ ਦੇਵ ਜੀ ਉਦਾਸੀਨ ਆਸ਼ਰਮ ਮਾਨਸਾ ਖੁਰਦ ਵਿਖੇ ਸਲਾਨਾ ਸਮਾਗਮ 16 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆ ਮਹੰਤ ਪ੍ਰਸ਼ੋਤਮ ਦਾਸ ਉਦਾਸੀਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ 530 ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ 16 ਸਤੰਬਰ ਨੂੰ ਸਵੇਰੇ 9 :30 ਅਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ 18 ਸਤੰਬਰ ਨੂੰ 10 ਵਜੇ ਪਾਏ ਜਾਣਗੇ। ਉਹਨਾਂ ਕਿਹਾ ਕਿ ਉਪਰੰਤ ਕਵੀਸ਼ਰੀ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ । ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਬਾਬਾ ਜੀ ਨੇ ਕਿਹਾ ਕਿ ਸਮੂਹ ਨਗਰ ਨਿਵਾਸੀ ਸੰਗਤਾਂ ਮਾਨਸਾ ਖੁਰਦ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।
