Thursday, September 12, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਭਾਈ ਬਹਿਲੋ ਪਬਲਿਕ ਸਕੂਲ ਵਿਖੇ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਮਾਰਚ ਕੱਢਿਆ

ਭਾਈ ਬਹਿਲੋ ਪਬਲਿਕ ਸਕੂਲ ਵਿਖੇ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਮਾਰਚ ਕੱਢਿਆ


ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਭਾਈ ਬਹਿਲੋ ਪਬਲਿਕ ਸਕੂਲ ਫਫੜੇ ਵਿਖੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ ਦੇ ਆਦੇਸ਼ ਅਨੁਸਾਰ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਮਾਰਚ ਕੱਢਿਆ। ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੇ ਪਿੰਡ ਫਫੜੇ ਭਾਈ ਕੇ ਵਿੱਖੇ ਸ਼ਤਾਬਦੀ ਨੂੰ ਸਮਰਪਿਤ ਸਵੇਰੇ ਪਹਿਲਾਂ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ।ਉਪਰੰਤ ਗੁਰਮਤਿ ਮਾਰਚ ਕੀਤਾ ਗਿਆ।ਇਸ ਦੌਰਾਨ ਵਿਦਿਆਰਥੀਆਂ ਨੇ ਗੁਰੂ ਸਾਹਿਬਾਨਾਂ ਨਾਲ ਸੰਬੰਧਿਤ ਤਖਤੀਆਂ ਹੱਥਾਂ ਵਿੱਚ ਫੜੀਆਂ ਅਤੇ ਵਾਹਿਗੁਰੂ ਦਾ ਜਾਪ ਕੀਤਾ।ਧਾਰਮਿਕ ਅਧਿਆਪਕ ਗੁਰਪ੍ਰੀਤ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਗੁਰ-ਇਤਿਹਾਸ ਬਾਰੇ ਸਮੁੱਚੀ ਜਾਣਕਾਰੀ ਦਿੱਤੀ।ਇਸ ਸਮੇਂ ਸਮੂਹ ਸਟਾਫ ਹਾਜਰ ਰਿਹਾ।