Thursday, September 5, 2024

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਅਧਿਆਪਕ ਦਿਵਸ ਮੌਕੇ ਮਾਨਸਾ ਜ਼ਿਲ੍ਹੇ ਦੇ ਛੇ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਆ

ਅਧਿਆਪਕ ਦਿਵਸ ਮੌਕੇ ਮਾਨਸਾ ਜ਼ਿਲ੍ਹੇ ਦੇ ਛੇ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਆ

ਗੁਰਵਿੰਦਰ ਸਿੰਘ ਚਹਿਲ,ਹੀਰੋਂ ਖ਼ੁਰਦ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮਾਨਸਾ ਜ਼ਿਲ੍ਹੇ ਦੇ ਛੇ ਮਿਹਨਤੀ ਅਧਿਆਪਕਾਂ ਦਾ ਸਟੇਟ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ।ਜਿਨ੍ਹਾਂ ਵਿੱਚ ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ (ਕੁੜੀਆਂ),ਪੰਜਾਬੀ ਅਧਿਆਪਕ ਕੁਲਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ,ਪੰਜਾਬੀ ਅਧਿਆਪਕ ਵਿਨੋਦ ਕੁਮਾਰ ਮਿੱਤਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ (ਕੁੜੀਆਂ),ਮੁੱਖ ਅਧਿਆਪਕ ਕਸ਼ਮੀਰ ਸਿੰਘ ਔਲਖ ਸਰਕਾਰੀ ਪ੍ਰਾਇਮਰੀ ਸਕੂਲ ਬੀਰੋਕੇ ਕਲਾਂ, ਈਟੀਟੀ ਅਧਿਆਪਕ ਰਣਜੀਤ ਸਿੰਘ ਬਰ੍ਹੇ ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ (ਬੱਛੋਆਣਾ) ਅਤੇ ਈਟੀਟੀ ਅਧਿਆਪਕ ਮਹਿੰਦਰਪਾਲ ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਗੜ੍ਹ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਉਕਤ ਮਿਹਨਤੀ ਅਧਿਆਪਕਾਂ ਨੂੰ ਸਟੇਟ ਐਵਾਰਡ ਮਿਲਣ ’ਤੇ ਮਾਨਸਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ,ਜ਼ਿਲ੍ਹਾ ਸਿੱਖਿਆ ਅਫਸਰ ਮਾਨਸਾ ਭੁਪਿੰਦਰ ਕੌਰ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ,ਉਪ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ ਸਿੱਖਿਆ) ਮਦਨ ਲਾਲ ਕਟਾਰੀਆ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬੁਢਲਾਡਾ ਤੇ ਬਰੇਟਾ ਅਮਨਦੀਪ ਸਿੰਘ ਔਲਖ,ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਮਾਨਸਾ ਸਤਪਾਲ ਸਿੰਘ,ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਰਦੂਲਗੜ੍ਹ ਲਖਵਿੰਦਰ ਸਿੰਘ ਨੇ ਵਧਾਈ ਦਿੱਤੀ ਤੇ ਕਿਹਾ ਕਿ ਮਾਨਸਾ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ ਕਿ ਛੇ ਮਿਹਨਤੀ ਤੇ ਯੋਗ ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਨਿਵਾਜ਼ਿਆ ਗਿਆ ਹੈ।ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੇ ਕਿਹਾ ਕਿ ਹੁਣ ਉਹਨਾਂ ਦੀ ਜ਼ਿੰਮੇਵਾਰੀ ਹੋਰ ਵੀ ਵਧ ਗਈ ਹੈ ਤੇ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਕੋਸ਼ਿਸ਼ ਕਰਨਗੇ। ਉਹਨਾਂ ਸਟੇਟ ਐਵਾਰਡ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰੰਘ ਮਾਨ,ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਆਹਲਾ ਦਰਜ਼ੇ ਦੇ ਅਧਿਕਾਰੀਆਂ, ਜ਼ਿਲ੍ਹਾ ਤੇ ਬਲਾਕ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ।