ਮਾਡਰਨ ਕਾਲਜ ਬੀਰ ਕਲਾਂ ਵਿਖੇ ਅੰਤਰ ਰਾਸ਼ਟਰੀ ਸਾਖਰਤਾ ਦਿਵਸ ਮਨਾਇਆ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਮਾਡਰਨ ਕਾਲਜ ਬੀਰ ਕਲਾਂ ਵਿਖੇ ਅੰਤਰ ਰਾਸ਼ਟਰੀ ਸਾਖਰਤਾ ਦਿਵਸ ਮਨਾਇਆ।ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਰੰਗੋਲੀ ਬਣਾਉਣ ਦੇ ਮੁਕਾਬਲੇ ਕਰਵਾਏ।ਅਧਿਆਪਿਕਾ ਹਰਦੀਪ ਕੌਰ ਨੇ ਦੱਸਿਆ ਕਿ ਰੰਗੋਲੀ ਮੁਕਾਬਲਿਆਂ 'ਚੋਂ ਹਰਮਨਦੀਪ ਕੌਰ,ਗਗਨਦੀਪ ਕੌਰ,ਅਮਨਦੀਪ ਕੌਰ,ਦੀਕਸ਼ਾ ਅਤੇ ਸਿਮਰਪ੍ਰੀਤ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ।ਰਮਨਦੀਪ ਕੌਰ,ਸਰਬਜੀਤ ਕੌਰ ਅਤੇ ਧਰਮਪ੍ਰੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।ਪ੍ਰਦੀਪ ਸਿੰਘ,ਹਰਵਿੰਦਰ ਸਿੰਘ,ਨਵਜੋਤ ਕੌਰ ਅਤੇ ਮਨਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਪੁਜੀਸ਼ਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਚੇਅਰਮੈਨ ਡਾ. ਰਵਿੰਦਰ ਬਾਂਸਲ ਅਤੇ ਪ੍ਰਿੰਸੀਪਲ ਡਾ. ਵੀ.ਕੇ. ਰਾਏ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ।ਇਸ ਮੌਕੇ ਰਜਿੰਦਰ ਕੌਰ ਡਾ. ਨਵਜੋਤ ਕੌਰ, ਅਮਨਦੀਪ ਕੌਰ ,ਵੀਰਪਾਲ ਕੌਰ, ਚਰਨਜੀਤ ਕੌਰ,ਗੁਰਸੇਵਕ ਸਿੰਘ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।
