ਦਿ ਰੌਇਲ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸੈਂਟਰਲ ਪਾਰਕ ਦਾ ਦੌਰਾ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਦਿ ਰੋਇਲ ਗਲੋਬਲ ਸਕੂਲ ਖਿਆਲਾ ਕਲਾਂ ਦੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੂੰ ਸੈਂਟਰਲ ਪਾਰਕ ਮਾਨਸਾ ਦਾ ਦੌਰਾ ਕਰਵਾਇਆ। ਛਿਮਾਹੀ ਪੇਪਰਾਂ ਦੇ ਖਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਦੇ ਦਿਮਾਗ ਨੂੰ ਤਰੋ-ਤਾਜ਼ਾ ਕਰਨ ਲਈ ਸੈਂਟਰ ਪਾਰਕ ਦਾ ਦੌਰਾ ਕਰਵਾਇਆ।ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਦੇ ਨਾਲ ਬਹੁਤ ਸਾਰੀਆਂ ਗੇਮਾਂ ਖੇਡੀਆਂ ਤੇ ਡਾਂਸ ਕੀਤਾ।ਇਸ ਦੌਰਾਨ ਵਿਦਿਆਰਥੀ ਬਹੁਤ ਖੁਸ਼ ਨਜ਼ਰ ਆ ਰਹੇ ਸਨ, ਵਿਦਿਆਰਥੀਆਂ ਨੇ ਇਕੱਠੇ ਬੈਠ ਕੇ ਖਾਣਾ ਖਾਧਾ।ਸਕੂਲ ਪ੍ਰਿੰਸੀਪਲ ਯੋਗਿਤਾ ਭਾਟੀਆ ਨੇ ਕਿਹਾ ਕਿ ਪੇਪਰਾਂ ਤੋਂ ਬਾਅਦ ਮਾਨਸਿਕ ਥਕਾਵਟ ਨੂੰ ਦੂਰ ਕਰਨ ਲਈ ਇਹੋ ਜਿਹੇ ਛੋਟੇ ਛੋਟੇ ਟ੍ਰਿਪ ਜਰੂਰੀ ਹੁੰਦੇ ਹਨ ਜਿਸ ਨਾਲ ਵਿਦਿਆਰਥੀ ਤਾਜ਼ਗੀ ਮਹਿਸੂਸ ਕਰਦੇ ਹਨ। ਸਕੂਲ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਵਿਦਿਆਰਥੀ ਸਕੂਲ ਦੀ ਚਾਰ ਦੀਵਾਰੀ ਤੋਂ ਬਾਹਰ ਦੇ ਕੁਦਰਤੀ ਵਾਤਾਵਰਨ ਵਿੱਚ ਵੀ ਕੁਝ ਨਾ ਕੁਝ ਸਿੱਖਣ।ਇਸ ਨਾਲ ਵਿਦਿਆਰਥੀ ਦੇ ਅੰਦਰ ਕੁਦਰਤੀ ਕਦਰਾਂ ਕੀਮਤਾਂ ਦਾ ਵਿਕਾਸ ਹੁੰਦਾ ਹੈ।ਇਸ ਸਮੇਂ ਵਿਦਿਆਰਥੀਆਂ ਦੇ ਨਾਲ ਰਿੰਕੀ,ਮਨਪ੍ਰੀਤ,ਮਿਸ ਟਿਸ਼ਾ ਅਤੇ ਸੁਮਨਦੀਪ ਕੌਰ ਹਾਜ਼ਰ ਸਨ।ਉਹਨਾਂ ਦੱਸਿਆ ਕਿ ਵਿਦਿਆਰਥੀਆਂ ਨੇ ਬਹੁਤ ਆਨੰਦ ਮਾਣਿਆ।
