ਨੈਸ਼ਨਲ ਕਾਲਜ ਭੀਖੀ ਵਿਖ਼ੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਸੱਭਿਆਚਾਰਕ ਸਮਾਗ਼ਮ ਕਰਵਾਇਆ
ਵਿਦਿਆਰਥੀਆਂ ਨੇ ਵੱਖ ਵੱਖ ਸੱਭਿਆਚਾਰਕ ਵੰਨਗੀਆਂ ਦੇ ਰੰਗ ਬਿਖੇਰੇ
ਗੁਰਵਿੰਦਰ ਸਿੰਘ ਚਹਿਲ,ਚੀਮਾ ਮੰਡੀ : ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਨੈਸ਼ਨਲ ਕਾਲਜ ਭੀਖੀ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਫਰੈਸ਼ਰ ਪਾਰਟੀ (ਜਸ਼ਨ-ਏ-ਮੁਬਾਰਕਾਂ 2024) ਪ੍ਰੋਗਰਾਮ ਕਰਵਾਇਆ।ਕਾਲਜ ਦੇ ਮੀਡੀਆ ਇੰਚਾਰਜ ਪ੍ਰੋਫ਼ੈਸਰ ਕਰਮਜੀਤ ਕੌਰ ਨੇ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਦੀ ਦੇਖ ਰੇਖ ਹੇਠ ਪ੍ਰਿੰਸੀਪਲ ਡਾ. ਐਮ.ਕੇ.ਮਿਸ਼ਰਾ ਅਤੇ ਪ੍ਰੋਫ਼ੈਸਰ ਗੁਰਤੇਜ ਸਿੰਘ ਤੇਜੀ ਦੇ ਦੁਆਰਾ ਸਰਸਵਤੀ ਪੂਜਾ ਕਰਕੇ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਨੇ ਕਿਹਾ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਅਤੇ ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਇਸ ਪ੍ਰੋਗਰਾਮ ਦਾ ਬਹੁਤ ਵੱਡਾ ਯੋਗਦਾਨ ਹੈ।ਸੱਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਕੋਆਡੀਨੇਟਰ ਪ੍ਰੋਫ਼ੈਸਰ ਸੁਖਪਾਲ ਕੌਰ,ਪ੍ਰੋਫ਼ੈਸਰ ਅਵਤਾਰ ਸਿੰਘ ਅਤੇਪ੍ਰੋਫ਼ੈਸਰ ਅਮਨਜੀਤ ਸਿੰਘ ਗਰੇਵਾਲ ਦੇ ਦੁਆਰਾ ਕਾਰਵਾਈ ਗਈ।ਸਟੇਜ ਦੀ ਕਾਰਵਾਈ ਪ੍ਰੋਫ਼ੈਸਰ ਲਖਵਿੰਦਰ ਸਿੰਘ ਅਤੇ ਪ੍ਰੋਫ਼ੈਸਰ ਕੁਲਦੀਪ ਸਿੰਘ ਨੇ ਬਾਖ਼ੂਬੀ ਨਿਭਾਈ।ਵਿਦਿਆਰਥੀਆਂ ਦੁਆਰਾ ਸੋਲੋ ਡਾਂਸ,ਹਰਿਆਣਵੀ ਡਾਂਸ, ਮਿਕਸ ਡਾਂਸ, ਸ਼ੇਅਰੋ- ਸ਼ਾਇਰੀ, ਮਾਡਲਿੰਗ,ਲੋਕ ਗੀਤ ਅਤੇ ਸਕਿਟ ਦੇ ਦੁਆਰਾ ਪੇਸ਼ਕਾਰੀ ਕੀਤੀ ਗਈ ਅਤੇ ਪ੍ਰੋਗਰਾਮ ਦੇ ਅਖੀਰ ਵਿੱਚ ਪੰਜਾਬ ਦਾ ਪੁਰਾਤਨ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ।ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਵੱਲੋਂ ਬਿਕਰਮਜੀਤ ਸਿੰਘ ਬਾਵਾ, ਪ੍ਰੋਫ਼ੈਸਰ ਗੁਰਤੇਜ ਸਿੰਘ ਤੇਜੀ,ਪ੍ਰੋਗਰਾਮ ਕੋਆਡੀਨੇਟਰ ਪ੍ਰੋਫ਼ੈਸਰ ਨੈਨਾ ਗੋਇਲ,ਪ੍ਰੋਫ਼ੈਸਰ ਸੰਟੀ ਕੁਮਾਰ, ਪ੍ਰੋਫ਼ੈਸਰ ਜਸਪ੍ਰੀਤ ਕੌਰ, ਪ੍ਰੋਫੈਸਰ ਹਰਬੰਸ ਸਿੰਘ,ਨਿਰਮਲ ਸਿੰਘ, ਸਮੂਹ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

