ਰਵਾਇਤੀ ਲੋਕ ਗੀਤ ਮੁਕਾਬਲੇ 'ਚ ਸਰਕਾਰੀ ਸਕੂਲ ਨੰਗਲ ਕਲਾਂ ਦੇ ਅਰੁਨਦੀਪ ਸਿੰਘ ਨੇ ਮੋਹਰੀ ਸਥਾਨ ਪ੍ਰਾਪਤ ਕੀਤਾ
ਗੁਰਵਿੰਦਰ ਸਿੰਘ ਚਹਿਲ,ਹੀਰੋਂ ਖੁਰਦ : ਸਮੱਗਰਾ ਸਿੱਖਿਆ ਅਭਿਆਨ ਅਧੀਨ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮਾਨਸਾ ਵੱਲੋਂ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਜਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਪਰਵਿੰਦਰ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਦੀ ਯੋਗ ਅਗਵਾਈ ਹੇਠ ਡੀ ਟੂ ਐਮ ਹੋਟਲ ਮਾਨਸਾ ਵਿਖੇ ਕਰਵਾਏ ਗਏ। ਕੁੱਲ ਛੇ ਵੰਨਗੀਆਂ ਦੇ ਮੁਕਾਬਲਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੀ ਤਿਆਰੀ ਨਾਲ ਭਾਗ ਲਿਆ।ਜਿਸ ਵਿੱਚ ਸੋਲੋ ਵੋਕਲ ਰਵਾਇਤੀ ਗੀਤ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੰਗਲ ਕਲਾਂ ਦੇ ਵਿਦਿਆਰਥੀ ਅਰੁਨਦੀਪ ਸਿੰਘ ਨੇ ਜ਼ਿਲ੍ਹਾ ਮਾਨਸਾ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਤੇ ਟੀਮਾਂ ਨੂੰ ਭੁਪਿੰਦਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਮਾਨਸਾ ਸੈਕੰਡਰੀ ਸਿੱਖਿਆ ਵੱਲੋਂ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਸੁਨੀਲ ਕੁਮਾਰ ਕੱਕੜ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਾਡੇ ਸਕੂਲ ਦੇ ਵਿਦਿਆਰਥੀ ਲਗਾਤਾਰ ਵਿਦਿਅਕ ਤੇ ਸਹਿ-ਵਿਦਿਅਕ ਮੁਕਾਬਲਿਆਂ ਵਿੱਚ ਮੋਹਰੀ ਸਥਾਨ ਪ੍ਰਾਪਤ ਕਰਦੇ ਆ ਰਹੇ ਹਨ । ਉਹਨਾਂ ਜੇਤੂ ਵਿਦਿਆਰਥੀ ਤੇ ਉਸ ਦੇ ਗਾਈਡ ਅਧਿਆਪਕ ਕੁਲਵਿੰਦਰ ਸਿੰਘ ਪੰਜਾਬੀ ਮਾਸਟਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।ਸਕੂਲ ਪਹੁੰਚਣ 'ਤੇ ਸਮੂਹ ਸਟਾਫ ਦੁਆਰਾ ਜੇਤੂ ਵਿਦਿਆਰਥੀ ਤੇ ਉਸ ਦੇ ਗਾਈਡ ਅਧਿਆਪਕਾਂ ਨੂੰ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ।ਇਸ ਮੌਕੇ ਹਰੀਸ਼ ਕੁਮਾਰ ਲੈਕਚਰਾਰ, ਅਧਿਆਪਕ ਰਾਜੇਸ਼ ਕੁਮਾਰ,ਜਫਰੂਦੀਨ ਖਾਨ,ਜਸਵਿੰਦਰ ਸਿੰਘ,ਉਮੇਸ਼ ਸ਼ਰਮਾ,ਹਰਜੀਤ ਸਿੰਘ,ਅਵਤਾਰ ਸਿੰਘ,ਕਮਲੇਸ਼ ਰਾਣੀ,ਭਗਵਤੀ ਦੇਵੀ,ਰਾਜਵਿੰਦਰ ਕੌਰ,ਖੁਸ਼ਦੀਪ ਕੌਰ, ਮਨਪ੍ਰੀਤ ਕੌਰ,ਰੀਤੂ,ਬਲਜੀਤ ਕੌਰ ਆਦਿ ਮੌਜੂਦ ਸਨ।
